ਅੱਜ ਦਾ ਮੌਸਮ
ਇਹਨਾਂ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

ਨਵੀਂ ਦਿੱਲੀ,24ਅਕਤੂਬਰ(ਵਿਸ਼ਵ ਵਾਰਤਾ) ਭਾਰਤ ਦੇ ਮੌਸਮ ਵਿਭਾਗ ਨੇ ਦੱਸਿਆ ਕਿ ਅੱਜ ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਸੋਮਵਾਰ ਅਤੇ ਮੰਗਲਵਾਰ ਨੂੰ ਤਾਮਿਲਨਾਡੂ ਦੇ ਵੱਖਰੇ ਸਥਾਨਾਂ ‘ਤੇ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ. ਕੇਰਲ ‘ਚ ਸੋਮਵਾਰ ਨੂੰ ਵੀ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਇਥੇ ਇਹ ਗੱਲ ਦੱਸਣਯੋਗ ਹੈ ਕਿ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ ਸਵੇਰ ਤੋਂ ਹੀ ਜਾਰੀ ਹੈ।






















