ਅੱਜ ਦਾ ਮੌਸਮ
ਪੰਜਾਬ, ਹਰਿਆਣਾ, ਦਿੱਲੀ, ਚੰਡੀਗੜ੍ਹ ਵਿੱਚ ਤੇਜ਼ ਮੀਂਹ ਪੈਣ ਦੀ ਸੰਭਾਵਨਾ
ਦਿੱਲੀ 22 ਮਾਰਚ(ਵਿਸ਼ਵ ਵਾਰਤਾ)- ਦੇਸ਼ ਦੇ ਅਧਿਕਤਰ ਹਿੱਸਿਆਂ ਵਿੱਚ ਮੌਸਮ ਹੁਣ ਤੱਕ ਗਰਮ ਹੋਣ ਲੱਗਿਆ ਹੈ। ਪੱਛਮੀ ਗੜਬੜੀ ਦੇ ਕਾਰਨ ਉਤਰੀ ਭਾਰਤ ਦੇ ਪਹਾੜੀ ਇਲਾਕਿਆਂ ਵਿੱਚ ਰੁਕ-ਰੁਕ ਕੇ ਮੀਂਹ ਅਤੇ ਬਰਫਬਾਰੀ ਦਾ ਸਿਲਸਿਲਾ ਬਣਿਆ ਹੋਇਆ ਹੈ। ਮੌਸਮ ਵਿਭਾਗ ਦੇ ਅਨੁਸਾਰ 22 ਅਤੇ 23 ਮਾਰਚ ਨੂੰ ਪੰਜਾਬ, ਹਰਿਆਣਾ, ਦਿੱਲੀ , ਚੰਡੀਗੜ੍ਹ, ਪੂਰਵੀ ਰਾਜਸਥਾਨ, ਪੱਛਮੀ ਉਤਰ ਪ੍ਰਦੇਸ਼ ਅਤੇ ਪੱਛਮੀ ਰਾਜਸਥਾਨ ਵਿੱਚ ਤੇਜ਼ ਗਰਜ ਨਾਲ ਗੜੇਮਾਰੀ ਹੋਣ ਦੀ ਸੰਭਾਵਨਾ ਹੈ। ਆਈਐਮਡੀ(ਇੰਡੀਆ ਮੈਟੀਰੋਲੋਜੀਕਲ ਡਿਪਾਰਟਮੈਂਟ) ਨੇ ਜਾਣਕਾਰੀ ਦਿੱਤੀ ਹੈ ਕਿ ਪੱਛਮੀ ਗੜਬੜੀ ਪੈਦਾ ਹੋ ਰਹੀ ਹੈ। ਇਸ ਦਾ ਅਸਰ ਉਤਰ-ਪੱਛਮੀ ਰਾਜਸਥਾਨ ਸਮੇਤ ਹੋਰ ਖੇਤਰਾਂ ਤੇ ਪਵੇਗਾ।