ਅੱਜ ਦਾ ਮੌਸਮ
ਮੱਧ ਅਤੇ ਪੱਛਮੀ ਭਾਰਤ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ
ਦਿੱਲੀ, 24 ਮਾਰਚ (ਵਿਸ਼ਵ-ਵਾਰਤਾ) ਦੇਸ਼ ਦੇ ਜਿਆਦਾਤਰ ਹਿੱਸਿਆਂ ਵਿੱਚ ਮੌਸਮ ਵਿੱਚ ਤਬਦੀਲੀ ਆਈ ਅਤੇ ਮੀਂਹ ਪਿਆ,ਇਸਦੇ ਨਾਲ ਹੀ ਪੱਛਮੀ ਮੌਸਮੀ ਗੜਬੜੀ ਦੇ ਕਾਰਨ ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਵੀ ਦੇਖਣ ਨੂੰ ਮਿਲ ਰਹੀ ਹੈ, ਉੱਥੇ ਹੀ ਭਾਰਤੀ ਮੌਸਮ ਵਿਗਿਆਨ ਵਿਭਾਗ ਨੇ ਬੁੱਧਵਾਰ ਨੂੰ ਦੇਸ਼ ਦੇ ਕਈ ਰਾਜਾਂ ਵਿਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।