ਅੱਜ ਦਾ ਮੌਸਮ
ਚੰਡੀਗੜ੍ਹ, 30ਅਪ੍ਰੈਲ(ਵਿਸ਼ਵ ਵਾਰਤਾ)- ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਉਤਰ ਪ੍ਰਦੇਸ਼ , ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਲੂ ਚੱਲਣ ਦੀ ਸੰਭਾਵਨਾ ਜ਼ਾਹਿਰ ਕੀਤੀ ਹੈ। ਮੌਸਮ ਵਿਭਾਗ ਦੇ ਅਨੁਸਾਰ ਸ਼ੁੱਕਰਵਾਰ ਨੂੰ ਦਿਨ ਵਿੱਚ ਰਾਜ ਵਿੱਚ ਗਰਮ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ ਬਿਹਾਰ, ਪੱਛਮੀ ਬੰਗਾਲ ਅਤੇ ਸਿਕਿਮ ਵਿੱਚ ਤੇਤਜ਼ ਹਵਾਵਾਂ ਦੇ ਨਾਲ ਮੀਂਹ ਪੈ ਸਕਦਾ ਹੈ। ਵਿਭਾਗ ਨੇ ਇਹਨਾਂ ਤਿੰਨਾਂ ਰਾਜਾਂ ਨੂੰ ਅਲਰਟ ਤੇ ਰੱਖਿਆ ਹੈ। ਇਸ ਦੇ ਨਾਲ ਹੀ ਪੂਰਵ-ਉਤਰ ਦੇ ਰਾਜਾਂ ਅਸਮ, ਮੇਘਾਲਿਆ, ਨਾਗਾਲੈਂਡ,ਤ੍ਰਿਪੂਰਾ, ਅਰੁਣਾਚਲ ਪ੍ਰਦੇਸ਼ ਵਿੱਚ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।