ਅੱਜ ਦਾ ਮੌਸਮ
ਅੱਜ ਦਿੱਲੀ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਪੈ ਸਕਦਾ ਹੈ ਮੀਂਹ

ਨਵੀਂ ਦਿੱਲੀ, 23ਅਕਤੂਬਰ(ਵਿਸ਼ਵ ਵਾਰਤਾ)-ਮੌਸਮ ਵਿਭਾਗ ਨੇ ਕਿਹਾ ਕਿ ਪੱਛਮੀ ਗੜਬੜੀ ਦੇ ਕਾਰਨ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ 25 ਅਕਤੂਬਰ ਤੱਕ ਮੀਂਹ ਜਾਰੀ ਰਹੇਗਾ। ਵਿਭਾਗ ਦਾ ਕਹਿਣਾ ਹੈ ਕਿ ਪੱਛਮੀ ਹਿਮਾਲਿਆਈ ਖੇਤਰ ਉੱਤੇ ਇੱਕ ਤਾਜ਼ਾ ਪੱਛਮੀ ਗੜਬੜੀ ਬਣ ਰਹੀ ਹੈ, ਜਿਸ ਕਾਰਨ ਭਾਰੀ ਬਾਰਿਸ਼ ਅਤੇ ਗੜੇਮਾਰੀ ਦੀ ਸੰਭਾਵਨਾ ਹੈ।






















