ਅੱਜ ਦੇਸ਼ ਭਰ ਦੇ ਹਸਪਤਾਲਾਂ ਵਿੱਚ ਓਪੀਡੀ ਸੇਵਾਵਾਂ ਹੋਣਗੀਆਂ ਪ੍ਰਭਾਵਿਤ
ਪੜ੍ਹੋ, ਕੀ ਹੈ ਪੂਰਾ ਮਾਮਲਾ

ਚੰਡੀਗੜ੍ਹ, 27 ਨਵੰਬਰ(ਵਿਸ਼ਵ ਵਾਰਤਾ)-ਡਾਕਟਰਾਂ ਦੀਆਂ ਵੱਖ-ਵੱਖ ਰਾਸ਼ਟਰੀ ਐਸੋਸੀਏਸ਼ਨਾਂ ਨੇ ਦਿੱਲੀ ਵਿੱਚ NEET PG 2021 ਕਾਉਂਸਲਿੰਗ ਕਰਵਾਉਣ ਵਿੱਚ ਦੇਰੀ ਦੇ ਖਿਲਾਫ ਹੜਤਾਲ ਦਾ ਸੱਦਾ ਦਿੱਤਾ ਹੈ। ਜਿਸ ਤੋਂ ਬਾਅਦ ਅੱਜ ਦੇਸ਼ ਭਰ ਦੇ ਹਸਪਤਾਲਾਂ ਵਿੱਚ ਓਪੀਡੀ ਸੇਵਾਵਾਂ ਪ੍ਰਭਾਵਿਤ ਹੋਣਗੀਆਂ। ਫੈਡਰੇਸ਼ਨ ਆਫ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਐਸੋਸੀਏਸ਼ਨ ਨੇ ਰੈਜ਼ੀਡੈਂਟ ਡਾਕਟਰਾਂ ਨੂੰ 27 ਨਵੰਬਰ ਤੋਂ ਓਪੀਡੀ ਸੇਵਾਵਾਂ ਤੋਂ ਦੂਰੀ ਬਣਾਉਣ ਦੀ ਅਪੀਲ ਕੀਤੀ ਹੈ।






















