ਅੱਜ ਨੌਜਵਾਨਾਂ ਨਾਲ ਰੂ-ਬ-ਰੂ ਹੋਣਗੇ ਮੁੱਖ ਮੰਤਰੀ
ਸਿੱਖਿਆ ਵਿਭਾਗ ਨੇ ਜਾਰੀ ਕੀਤਾ ਪੱਤਰ
ਚੰਡੀਗੜ੍ਹ, 26ਜੂਨ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ(26 ਜੂਨ) ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੰਜਾਬ ਦੇ ਨੌਜਵਾਨਾਂ ਦੇ ਰੂ ਬ ਰੂ ਹੋਣਗੇ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਪੱਤਰ ਜਾਰੀ ਕਰਕੇ ਸਕੂਲਾਂ ਵਿੱਚ ਕੰਪਿਊਟਰ ਫੈਕਲਟੀਜ਼ ਦੀ ਹਾਜ਼ਰੀ ਯਕੀਨੀ ਬਣਾਉਣ ਅਤੇ ਇੰਟਰਨੈਟ ਨੂੰ ਸੁਚਾਰੂ ਰੂਪ ਵਿੱਚ ਚਾਲੂ ਰੱਖਣ ਲਈ ਪੱਤਰ ਜਾਰੀ ਕੀਤਾ ਹੈ।