ਅੱਜ ਪਟਿਆਲਾ ਵਿੱਚ ਆਮ ਆਦਮੀ ਪਾਰਟੀ ਦਾ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ‘ਸ਼ਾਂਤੀ ਮਾਰਚ’
ਕੇਜਰੀਵਾਲ ਵੱਲੋਂ ਪੰਜਾਬ ਵਾਸੀਆਂ ਨੂੰ ਮਿਲ ਸਕਦੀ ਹੈ ਕੋਈ ਨਵੀਂ ਗਰੰਟੀ

ਚੰਡੀਗੜ੍ਹ,31 ਦਸੰਬਰ(ਵਿਸ਼ਵ ਵਾਰਤਾ) – ਤਿੰਨ ਦਿਨਾਂ ਪੰਜਾਬ ਦੌਰੇ ‘ਤੇ ਆਏ ਹੋਏ ਅਰਵਿੰਦ ਕੇਜਰੀਵਾਲ ਅੱਜ ਪਟਿਆਲਾ ਵਿਖੇ ਆਮ ਆਦਮੀ ਪਾਰਟੀ ਦੇ ਸ਼ਾਂਤੀ ਮਾਰਚ ਦੀ ਅਗਵਾਈ ਕਰਨਗੇ। ਇਸ ਤੋਂ ਇਲਾਵਾ ਕੇਜਰੀਵਾਲ ਦੀਆਂ ਪਹਿਲੀਆਂ ਪੰਜਾਬ ਯਾਤਰਾਵਾਂ ਨੂੰ ਦੇਖਿਆ ਜਾਵੇ ਤਾਂ ਉਹ ਹਰ ਵਾਰ ਪੰਜਾਬ ਦੇ ਲੋਕਾਂ ਲਈ ਕੋਈ ਨਾ ਕੋਈ ਵੱਡਾ ਐਲਾਨ ਕਰਕੇ ਜਾਂਦੇ ਹਨ। ਅੱਜ ਵੀ ਉਹ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਾਸੀਆਂ ਲਈ ਕੋਈ ਨਵੀਂ ਗਰੰਟੀ ਦੇ ਸਕਦੇ ਹਨ।
।






















