ਅੱਜ ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦਾ ਚੱਕਾ ਜਾਮ
ਪੜ੍ਹੋ ਕਦੋਂ ਤੋਂ ਲਗਾਉਣਗੇ ਪੱਕਾ ਧਰਨਾ
ਚੰਡੀਗੜ੍ਹ,23 ਜੂਨ(ਵਿਸ਼ਵ ਵਾਰਤਾ)-ਬੀਤੇ ਦਿਨ ਦੋ ਘੰਟਿਆਂ ਲਈ ਬੱਸ ਅੱਡਿਆਂ ਨੂੰ ਬੰਦ ਕਰਨ ਤੋਂ ਬਾਅਦ ਹੁਣ ਪੰਜਾਬ ਦੇ ਸ਼ਹਿਰ ਲੁਧਿਆਣਾ ਵਿੱਚ ਅੱਜ ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਪੱਕਾ ਧਰਨਾ ਦਿੱਤਾ ਜਾ ਰਿਹਾ ਹੈ। ਜਿਸ ਤੋਂ ਬਾਅਦ ਯਾਤਰੀਆਂ ਨੂੰ ਆਉਣ-ਜਾਣ ਵਿੱਚ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੱਸ ਦਈਏ ਕਿ ਦੋ ਦਿਨ ਪਹਿਲਾਂ ਹੀ ਪਨਬੱਸ ਤੇ ਪੀਆਰਟੀਸੀ ਮੁਲਾਜ਼ਮਾਂ ਨੇ ਬੱਸ ਅੱਡਿਆਂ ’ਤੇ ਦੋ ਘੰਟੇ ਧਰਨਾ ਦਿੱਤਾ ਸੀ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਮੇਂ ਸਿਰ ਤਨਖਾਹਾਂ ਨਹੀਂ ਮਿਲ ਰਹੀਆਂ। ਇਸ ਕਾਰਨ ਉਸ ਦੇ ਪਰਿਵਾਰ ਦਾ ਗੁਜ਼ਾਰਾ ਕਰਨਾ ਬਹੁਤ ਮੁਸ਼ਕਿਲ ਹੋ ਰਿਹਾ ਹੈ।