ਕੈਪਟਨ ਅਮਰਿੰਦਰ ਸਿੰਘ ਦੇ ਦਿੱਲੀ ਦੌਰੇ ਦਾ ਅੱਜ ਦੂਜਾ ਦਿਨ
ਅੱਜ ਪ੍ਰਧਾਨ ਮੰਤਰੀ ਨਾਲ ਕਰ ਸਕਦੇ ਹਨ ਮੁਲਾਕਾਤ

ਚੰਡੀਗੜ੍ਹ,11 ਅਗਸਤ(ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਦੋ ਦਿਨਾਂ ਦੇ ਦਿੱਲੀ ਦੌਰੇ ਤੇ ਹਨ। ਕੱਲ੍ਹ ਉਹ ਕਾਂਗਰਸ ਦੇ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲੇ ਸਨ। ਉਹਨਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ ਸੀ। ਅੱਜ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਦਾ ਸਮਾਂ ਮੰਗਿਆ ਹੈ। ਉਹ ਪ੍ਰਧਾਨ ਮੰਤਰੀ ਨਾਲ ਮਿਲ ਕੇ ਪੰਜਾਬ ਦੀ ਮਾਲੀ ਹਾਲਤ ਅਤੇ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਕੇ ਕਿਸਾਨ ਅੰਦੋਲਨ ਨੂੰ ਖਤਮ ਕਰਵਾਉਣ ਦੀ ਚਰਚਾ ਵੀ ਕਰ ਸਕਦੇ ਹਨ।
ਮੁੱਖ ਮੰਤਰੀ ਇਸਤੋਂ ਇਲਾਵਾ ਸਿਹਤ ਮੰਤਰੀ ਮਨਸੁੱਖ ਮੰਡਵੀਆ ਨਾਲ ਵੀ ਮੁਲਾਕਾਤ ਕਰਨਗੇ ਅਤੇ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਨ ਦੀ ਵੀ ਚਰਚਾ ਹੈ।






















