• Latest
  • Trending
ਅੱਜ ਪੰਜਾਬ ਵਿੱਚੋਂ ਪੰਜਾਬ ਦੀ ਸਰਕਾਰ ਗੈਰ ਹਾਜਰ ਹੈ : ਭਗਵੰਤ ਮਾਨ

ਅੱਜ ਪੰਜਾਬ ਵਿੱਚੋਂ ਪੰਜਾਬ ਦੀ ਸਰਕਾਰ ਗੈਰ ਹਾਜਰ ਹੈ : ਭਗਵੰਤ ਮਾਨ

5 years ago

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

5 minutes ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

6 minutes ago
ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

19 minutes ago
ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

40 minutes ago
ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

54 minutes ago
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

54 minutes ago
ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

3 hours ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

4 hours ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

4 hours ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

5 hours ago
Hindi News
English News
Tuesday, November 10, 2026
No Result
View All Result
24 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅੱਜ ਪੰਜਾਬ ਵਿੱਚੋਂ ਪੰਜਾਬ ਦੀ ਸਰਕਾਰ ਗੈਰ ਹਾਜਰ ਹੈ : ਭਗਵੰਤ ਮਾਨ

May 31, 2021
in ਸਿਆਸੀ, ਖਬਰਾਂ, ਪੰਜਾਬ
ਅੱਜ ਪੰਜਾਬ ਵਿੱਚੋਂ ਪੰਜਾਬ ਦੀ ਸਰਕਾਰ ਗੈਰ ਹਾਜਰ ਹੈ : ਭਗਵੰਤ ਮਾਨ

ਅੱਜ ਪੰਜਾਬ ਵਿੱਚੋਂ ਪੰਜਾਬ ਦੀ ਸਰਕਾਰ ਗੈਰ ਹਾਜਰ ਹੈ : ਭਗਵੰਤ ਮਾਨ

ਚੰਗਾ ਹੁੰਦਾ ਜੇ ਪੰਜਾਬ ਦੀ ਕਾਂਗਰਸ ਸਰਕਾਰ ਦਿੱਲੀ ਜਾ ਕੇ ਕਾਂਗਰਸ ਹਾਈਕਮਾਂਡ ਨੂੰ ਨਾਲ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਕਿਸਾਨ ਵਿਰੋਧੀ ਖੇਤੀਬਾੜੀ ਬਿੱਲ ਰੱਦ ਕਰਾਉਣ ਲਈ ਜਾਂਦੀ

ਅੱਜ ਪੰਜਾਬ ਵਿੱਚੋਂ ਪੰਜਾਬ ਦੀ ਸਰਕਾਰ ਗੈਰ ਹਾਜਰ ਹੈ : ਭਗਵੰਤ ਮਾਨ

ਚੰਡੀਗੜ੍ਹ, 31 ਮਈ(ਵਿਸ਼ਵ ਵਾਰਤਾ)-
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਅੱਜ ਪੰਜਾਬ ਵਿੱਚੋਂ ਪੰਜਾਬ ਦੀ ਸਰਕਾਰ ਗੈਰ ਹਾਜਰ ਹੈ, ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਾਂ ਠੰਡੀਆਂ ਵਾਦੀਆਂ ਵਿਚਲੇ ਆਪਣੇ ਮੱਹਲਾਂ ਵਿੱਚ ਬੈਠੇ ਹਨ, ਜਦੋਂ ਕਿ ਮੰਤਰੀ ਤੇ ਵਿਧਾਇਕ ਆਪਣੀਆਂ ਕੁਰਸੀਆਂ ਬਚਾਉਣ ਲਈ ਦਿੱਲੀ ਦੇ ਦਰਬਾਰ ਵਿੱਚ ਬੈਠੇ ਹਨ।
ਸੋਮਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਵਿੱਚ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਭਗਵੰਤ ਮਾਨ ਨੇ ‘ਚਾਹੁੰਦਾ ਹੈ ਪੰਜਾਬ, ਕੈਪਟਨ ਦੀ ਸਰਕਾਰ’ ਨਾਅਰੇ ‘ਤੇ ਟਿੱਪਟੀ ਕਰਦਿਆਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਕਹਿੰਦੇ ਹਨ ‘ਪਛਤਾਉਂਦਾ ਹੈ ਪੰਜਾਬ, ਬਣਾ ਕੇ ਕੈਪਟਨ ਦੀ ਸਰਕਾਰ।’ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਵੱਲੋਂ 2017 ਵਿੱਚ ਪੇਸ ਕੀਤਾ ਚੋਣ ਮੈਨੀਫੈਸਟੋ ਪੱਤਰਕਾਰਾਂ ਅੱਗੇ ਰੱਖਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ ਲਿਖਤੀ ਕੀਤੇ ਵਾਅਦੇ ਤਾਂ ਕੀ ਪੂਰੇ ਕਰਨੇ ਸੀ, ਕੈਪਟਨ ਅਮਰਿੰਦਰ ਸਿੰਘ ਤਾਂ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਖਾਹ ਕੇ ਹੀ ਮੁੱਕਰ ਗਏ। ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੂਰਾ ਗੋਲੀਕਾਂਡ ਲਈ ਜੰਿਮੇਵਾਰ ਦੋਸੀਆਂ ਨੂੰ ਅੱਜ ਤੱਕ ਕੋਈ ਸਜਾ ਨਹੀਂ ਮਿਲੀ, ਸਗੋਂ ਇਸ ਦੁਖਦ ਕਾਂਡ ਲਈ ਜੰਿਮੇਵਾਰ ਲੋਕ ਭੰਗੜੇ ਪਾਉਂਦੇ ਫਿਰਦੇ ਹਨ। ਅੱਜ ਵੀ ਸੂਬੇ ਵਿੱਚ ਨਸਾ ਮਾਫੀਆ, ਟਰਾਂਸਪੋਰਟ ਮਾਫੀਆ, ਕੇਬਲ ਮਾਫੀਆ, ਰੇਤ ਤੇ ਮਾਈਨਿੰਗ ਮਾਫੀਆ ਉਸੇ ਤਰ੍ਹਾਂ ਚੱਲ ਰਿਹਾ ਹੈ, ਜਿਵੇਂ ਬਾਦਲਾਂ ਦੀ ਸਰਕਾਰ ਵਿੱਚ ਚੱਲਦਾ ਸੀ।
ਭਗਵੰਤ ਮਾਨ ਨੇ ਕਿਹਾ ਕਿ ਚੰਗਾ ਹੁੰਦਾ ਜੇ ਪੰਜਾਬ ਦੀ ਕਾਂਗਰਸ ਸਰਕਾਰ ਦਿੱਲੀ ਜਾ ਕੇ ਕਾਂਗਰਸ ਹਾਈਕਮਾਂਡ ਨੂੰ ਨਾਲ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਕਿਸਾਨ ਵਿਰੋਧੀ ਖੇਤੀਬਾੜੀ ਬਿੱਲ ਰੱਦ ਕਰਾਉਣ ਲਈ ਜਾਂਦੀ। ਚੰਗਾ ਹੁੰੰਦਾ ਜੇ ਕੈਪਟਨ ਸਰਕਾਰ ਪੰਜਾਬ ਦੇ ਲੋਕਾਂ ਨੂੰ ਕੋਰੋਨਾ ਮਹਾਮਾਰੀ ਤੋਂ ਬਚਾਉਣ ਲਈ ਦਵਾਈਆਂ, ਵੈਕਸੀਨ, ਵੈਂਟੀਲੇਟਰ ਆਦਿ ਲੈਣ ਲਈ ਕੇਂਦਰ ਦੀ ਭਾਜਪਾ ਸਰਕਾਰ ਕੋਲ ਜਾਂਦੀ, ਪਰ ਕਾਂਗਰਸੀ ਆਗੂ ਤਾਂ ਆਪਣੀਆਂ ਕੁਰਸੀਆਂ ਬਚਾਉਣ ਅਤੇ ਬੈਠਾਉਣ ਲਈ ਹੀ ਦਿੱਲੀ ਜਾ ਕੇ ਬੈਠੇ ਹਨ। ਮਾਨ ਨੇ ਕਿਹਾ ਕਿ ਕੈਪਟਨ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਪੰਜਾਬ ਨੂੰ ਲਾਵਾਰਸ ਛੱਡ ਦਿੱਤਾ ਹੈ ਕਿਉਂਕਿ ਅੱਜ ਪੰਜਾਬ ਦੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਜਰੂਰੀ ਟੀਕੇ, ਦਵਾਈਆਂ ਅਤੇ ਆਈ.ਸੀ.ਯੂ ਬੈਡ ਹੀ ਨਹੀਂ ਹਨ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿੰਡਾਂ ਨੂੰ 100 ਫੀਸਦੀ ਵੈਕਸੀਨੇਸਨ ਪ੍ਰਾਪਤ ਕਰਨ ‘ਤੇ 10 ਲੱਖ ਰੁਪਏ ਦੀ ਗਰਾਂਟ ਦੇਣ ਦੇ ਬਿਆਨ ‘ਤੇ ਟਿਪਣੀ ਕਰਦਿਆ ਭਗਵੰਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਇਹ ਤਾਂ ਦੱਸਣ ਕੇ ਟੀਕੇ ਮਿਲਦੇ ਕਿੱਥੋਂ ਨੇ? ਉਨ੍ਹਾਂ ਕਿਹਾ ਕਿ ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਹਲਕੇ ਵਿੱਚ ਸਰਕਾਰੀ ਹਸਪਤਾਲ, ਡਿਸਪੈਂਸਰੀਆਂ ਟੀਕੇ ਤੋਂ ਬਿਨਾਂ ਸੁੱਕੇ ਪਏ ਹਨ। ਮਾਨ ਨੇ ਸੁਖਬੀਰ ਸਿੰਘ ਬਾਦਲ ‘ਤੇ ਸਬਦੀ ਹਮਲਾ ਕਰਦਿਆਂ ਕਿਹਾ ਕਿ ਬਾਦਲਾਂ ਨੇ 10 ਸਾਲ ਲਗਾਤਾਰ ਰਾਜ ਕਰਕੇ ਸਿਹਤ ਸੇਵਾਵਾਂ, ਟਰਾਂਸਪੋਰਟ ਅਤੇ ਸਾਰੀ ਸਰਕਾਰੀ ਵਿਵਸਥਾ ਬਰਬਾਦ ਹੀ ਕੀਤੀ ਹੈ ਅਤੇ ਹੁਣ ਸੁਖਬੀਰ ਬਾਦਲ ਦਾਅਵਾ ਕਰਦਾ ਕਿ ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਸੂਬੇ ਦੀਆਂ ਔਰਤਾਂ ਨੂੰ ਸਰਕਾਰੀ ਏ.ਸੀ ਬੱਸਾਂ ਵਿੱਚ ਮੁਫਤ ਸਫਰ ਦੀ ਸਹੂਲਤ ਦੇਣਗੇ, ਪਰ ਬਾਦਲ ਪਰਿਵਾਰ ਆਪਣੀਆਂ ਏ.ਸੀ ਬੱਸਾਂ ਵਿੱਚ ਹੁਣੇ ਹੀ ਇਹ ਸਹੂਲਤ ਕਿਉਂ ਨਹੀਂ ਦਿੰਦਾ।
ਆਪ ਦੇ ਦਿੱਲੀ ਤੋਂ ਵਿਧਾਇਕ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਆਪਣਾ ਇੱਕ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ। ਉਦਯੋਗਾਂ ਨੂੰ 5 ਰੁਪਏ ਪ੍ਰਤੀ ਯੂਨਿਟ ਨਾਲ ਬਿਜਲੀ ਦੇਣ ਦਾ ਵਾਅਦਾ ਕਰਕੇ ਕੈਪਟਨ ਨੇ ਪੂਰੇ ਦੇਸ ‘ਚੋਂ ਮਹਿੰਗੀ ਬਿਜਲੀ ਉਦਯੋਗਾਂ ਨੂੰ ਦਿੱਤੀ ਹੈ। ਹੁਣ ਚੋਣਾਂ ਨੇੜੇ ਆਉਣ ਕਰਕੇ ਕੈਪਟਨ ਨੇ 50 ਪੈਸੇ ਪ੍ਰਤੀ ਯੂਨਿਟ ਬਿਜਲੀ ਸਸਤੀ ਕੀਤੀ ਹੈ, ਜਦੋਂ ਕਿ ਚਾਰ ਸਾਲਾਂ ਦੌਰਾਨ 10 ਰੁਪਏ ਪ੍ਰਤੀ ਯੂਨਿਟ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਦਲ ਬਾਦਲ ਦੇ ਨਾਲ ਨਾਲ ਕਾਂਗਰਸ ਪਾਰਟੀ ਨੂੰ ਵੀ ਵਾਅਦਿਆਂ ਤੋਂ ਮੁਕਰਨ ਦੀ ਸਜਾ ਜਰੂਰ ਦੇਣਗੇ। ਇਸ ਸਮੇਂ ਪਾਰਟੀ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਸੀਨੀਅਰ ਆਗੂ ਨਰਿੰਦਰ ਸਿੰਘ ਸੇਰਗਿੱਲ ਅਤੇ ਨੀਨਾ ਮਿੱਤਲ ਵੀ ਹਾਜਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

by Ankit
November 10, 2026
0

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ...

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

by Jaspreet Kaur
November 10, 2026
0

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ...

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

by Jaspreet Kaur
November 10, 2026
0

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ ਨਵੀ ਦਿੱਲੀ, 10 ਨਵੰਬਰ 2026...

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

by Ankit
November 10, 2026
0

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

by Ankit
November 10, 2026
0

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ...

Most Popular

ਪੰਜਾਬ ਪੁਲਿਸ ਨੇ ਵਿਦੇਸ਼-ਆਧਾਰਿਤ ਨੈੱਟਵਰਕ ਨਾਲ ਜੁੜੇ 2 ਗੈਂਗਸਟਰਾਂ ਨੂੰ ਕੀਤਾ ਗ੍ਰਿਫ਼ਤਾਰ, ਦੋ ਪਿਸਤੌਲ ਬਰਾਮਦ

ਪੰਜਾਬ ਪੁਲਿਸ ਨੇ ਵਿਦੇਸ਼-ਆਧਾਰਿਤ ਨੈੱਟਵਰਕ ਨਾਲ ਜੁੜੇ 2 ਗੈਂਗਸਟਰਾਂ ਨੂੰ ਕੀਤਾ ਗ੍ਰਿਫ਼ਤਾਰ, ਦੋ ਪਿਸਤੌਲ ਬਰਾਮਦ

by Navjot
3 weeks ago
0

  ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ) - ਪੰਜਾਬ ਪੁਲਿਸ ਦੇ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਨੇ ਕਾਊਂਟਰ ਇੰਟੈਲੀਜੈਂਸ ਨਾਲ ਮਿਲ ਕੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 