ਚੰਡੀਗੜ•, 14 ਅਪ੍ਰੈਲ( ਵਿਸ਼ਵ ਵਾਰਤਾ )- ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ ਪੰਜਵੇਂ ਦਿਨ 512063 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 512063 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗੲੀ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 134761 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 117545 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 13194 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 70873 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 19913 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗਈ ਹੈ। ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲੲੀ 37057 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।ਬੁਲਾਰੇ ਨੇ ਦੱਸਿਆ ਪੰਜਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 1056397 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
International: ਮਿਸਰ ‘ਚ ਵਾਪਰਿਆ ਭਿਆਨਕ ਹਾਦਸਾ, 31 ਲੋਕਾਂ ਦੀ ਮੌਤ
International: ਮਿਸਰ 'ਚ ਵਾਪਰਿਆ ਭਿਆਨਕ ਹਾਦਸਾ, 31 ਲੋਕਾਂ ਦੀ ਮੌਤ ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ): ਬੁੱਧਵਾਰ ਰਾਤ ਨੂੰ ਮਿਸਰ ਦੀ...






















