ਅੱਜ ਫਿਰ ਤੋਂ ਹੋਵੇਗੀ ਕਿਸਾਨਾਂ ਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਵਿਚਾਲੇ ਬੈਠਕ
ਲਾਠੀਚਾਰਜ ਦੇ ਵਿਰੋਧ ਵਿੱਚ ਬੀਤੇ ਕੱਲ੍ਹ ਤੋਂ ਕਿਸਾਨਾਂ ਨੇ ਲਗਾਇਆ ਹੋਇਆ ਹੈ ਮਿੰਨੀ ਸਕੱਤਰੇਤ ਅੱਗੇ ਧਰਨਾ

ਕਰਨਾਲ,8 ਸਤੰਬਰ(ਵਿਸ਼ਵ ਵਾਰਤਾ) 28 ਅਗਸਤ ਨੂੰ ਪੁਲਿਸ ਲਾਠੀਚਾਰਜ ਵਿੱਚ ਮਾਰੇ ਗਏ ਕਿਸਾਨ ਦੇ ਪਰਿਵਾਰ ਨੂੰ ਮੁਆਵਜ਼ਾ ਅਤੇ ਆਈਏਐਸ ਅਧਿਕਾਰੀ ਨੂੰ ਬਰਖਾਸਤ ਕਰਨ ਦੀਆਂ ਮੰਗਾਂ ਨੂੰ ਲੈ ਕੇ ਕੱਲ੍ਹ ਤੋਂ ਕਿਸਾਨ ਜੱਥੇਬੰਦੀਆਂ ਨੇ ਕਰਨਾਲ ਦੀ ਮਿਨੀ ਸਕੱਤਰੇਤ ਅੱਗੇ ਧਰਨਾ ਲਗਾਇਆ ਹੋਇਆ ਹੈ। ਇਸ ਤੋਂ ਪਹਿਲਾਂ ਕਿਸਾਨ ਜੱਥੇਬੰਦੀਆਂ ਅਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਵਿਚਾਲੇ 3 ਘੰਟਿਆਂ ਤੱਕ ਬੈਠਕ ਹੋਈ ਸੀ। ਪਰ , ਇਸ ਬੈਠਕ ਵਿੱਚ ਕੋਈ ਵੀ ਸਿੱਟਾ ਨਹੀਂ ਨਿਕਲਿਆ ਸੀ। ਇਸ ਤੋਂ ਬਾਅਦ ਕੱਲ੍ਹ ਸ਼ਾਮ ਨੂੰ ਕਿਸਾਨਾਂ ਨੇ ਮਿੰਨੀ ਸਕੱਤਰੇਤ ਸਾਹਮਣੇ ਧਰਨਾ ਲਗਾ ਲਿਆ ਸੀ। ਅੱਜ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੇ ਫੇਰ ਤੋਂ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਹੈ। ਇਸ ਬੈਠਕ ਵਿੱਚ ਕਿਸਾਨਾਂ ਦਾ 11 ਮੈਂਬਰੀ ਵਫਦ ਹਿੱਸਾ ਲਵੇਗਾ। ਇਹ ਬੈਠਕ ਥੋੜ੍ਹੀ ਦੇਰ ਵਿੱਚ ਹੀ ਸ਼ੁਰੂ ਹੋ ਜਾਵੇਗੀ।





















