ਅੱਜ ਫਿਰ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਚੰਡੀਗੜ੍ਹ, 3 ਅਪ੍ਰੈਲ(ਵਿਸ਼ਵ ਵਾਰਤਾ) ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਲਗਾਤਾਰ 13 ਦਿਨਾਂ ਤੋਂ ਜਾਰੀ ਹੈ। ਅੱਜ ਫਿਰ ਤੇਲ ਦੀਆਂ ਕੀਮਤਾਂ ਵਧਣ ਨਾਲ ਲੋਕਾਂ ਉਤੇ ਮਹਿੰਗਾਈ ਦੀ ਹੋਰ ਮਾਰ ਪਈ ਹੈ। ਅੱਜ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ 80-80 ਪੈਸੇ ਪ੍ਰਤੀ ਲੀਟਰ ਵਾਧਾ ਕੀਤਾ ਗਿਆ ਹੈ। ਗੌਰਤਲਬ ਹੈ ਕਿ ਇਹ ਵਾਧਾ ਪਿਛਲੇ 13 ਦਿਨਾਂ ਵਿੱਚ 12ਵੀਂ ਵਾਰ ਕੀਤਾ ਗਿਆ ਹੈ। ਇਨ੍ਹਾਂ 13 ਦਿਨਾਂ ਵਿੱਚ ਪੈਟਰੋਲ ਤੇ ਡੀਜ਼ਲ ਦੋਵਾਂ ਦੀਆਂ ਕੀਮਤਾਂ ਵਿੱਚ 8 ਰੁਪਏ ਪ੍ਰਤੀ ਲੀਟਰ ਵਾਧਾ ਹੋਇਆ ਹੈ।