ਅੱਜ ਫਿਰ ਵਧੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ

ਚੰਡੀਗੜ੍ਹ, 1ਜੂਨ(ਵਿਸ਼ਵ ਵਾਰਤਾ)- ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇਸ ਸਮੇਂ ਉੱਚ ਪੱਧਰ ਤੇ ਪਹੁੰਚ ਗਈਆਂ ਹਨ। ਅੱਜ ਲਗਾਤਾਰ ਦੂਜੇ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋਇਆ ਹੈ। ਅੱਜ ਡੀਜ਼ਲ ਦੀ ਕੀਮਤ ਵਿਚ 23 ਤੋਂ 24 ਪੈਸੇ ਦਾ ਵਾਧਾ ਹੋਇਆ ਹੈ। ਜਦੋਂਕਿ ਪੈਟਰੋਲ ਦੀ ਕੀਮਤ ਵਿਚ ਵੀ 25 ਤੋਂ 26 ਪੈਸੇ ਦਾ ਵਾਧਾ ਹੋਇਆ ਹੈ।






















