ਵਿਧਾਨ ਸਭਾਂ ਚੋਣਾਂ ਤੋਂ ਪਹਿਲਾਂ ਬੀਜੇਪੀ ਜੁੱਟੀ ਆਪਣਾ ਕੁਨਬਾ ਵਧਾਉਣ ‘ਚ
ਅਦਾਕਾਰਾ ਮਾਹੀ ਗਿੱਲ ਅਤੇ ਹੋਬੀ ਧਾਲੀਵਾਲ ਅੱਜ ਹੋਣਗੇ ਭਾਜਪਾ ‘ਚ ਸ਼ਾਮਿਲ
ਚੰਡੀਗੜ੍ਹ,7 ਫਰਵਰੀ(ਵਿਸ਼ਵ ਵਾਰਤਾ)- ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਆਪਣਾ ਕੁਨਬਾ ਵਧਾਉਣ ਵਿੱਚ ਲੱਗੀ ਹੋਈ ਹੈ। ਜਾਣਕਾਰੀ ਅਨੁਸਾਰ ਅੱਜ ਪੰਜਾਬੀ ਫਿਲਮਾਂ ਦੀਆਂ ਦੋ ਮਸ਼ਹੂਰ ਹਸਤੀਆਂ ਜਿਹਨਾਂ ਵਿੱਚ ਅਦਾਕਾਰਾ ਮਾਹੀ ਗਿੱਲ ਅਤੇ ਅਦਾਕਾਰ ਹੋਬੀ ਧਾਲੀਵਾਲ ਸ਼ਾਮਿਲ ਹਨ,ਭਾਜਪਾ ਵਿੱਚ ਸ਼ਾਮਿਲ ਹੋ ਸਕਦੇ ਹਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਉਹਨਾਂ ਦਾ ਪਾਰਟੀ ਵਿੱਚ ਸਵਾਗਤ ਕਰਨਗੇ।