ਅੱਜ ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਪੰਜਾਬ ਵਿੱਚ ਪੁਲਿਸ ਮੁਸਤੈਦ
ਪੰਜਾਬ ਦੇ ਏਡੀਜੀਪੀ, ਲਾਅ ਐਂਡ ਆਰਡਰ ਨੇ ਪੁਲਿਸ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਕੀਤੇ ਜਾਰੀ
ਚੰਡੀਗੜ੍ਹ, 20 ਜੂਨ (ਵਿਸ਼ਵ ਵਾਰਤਾ)- ਪੰਜਾਬ ਦੇ ADGP, ਲਾਅ ਐਂਡ ਆਰਡਰ ਨੇ ਅਗਨੀਪਥ ਸਕੀਮ ਅਤੇ ਅੱਜ(20 ਜੂਨ) ਭਾਰਤ ਬੰਦ ਦੇ ਸੱਦੇ ਦੇ ਵਿਰੋਧ ਨਾਲ ਨਜਿੱਠਣ ਲਈ ਸਾਰੇ CPs ਅਤੇ SSPs ਨੂੰ ਨਿਰਦੇਸ਼ ਜਾਰੀ ਕੀਤੇ ਹਨ। ਇਸ ਦੌਰਾਨ “ਸੋਸ਼ਲ ਮੀਡੀਆ ਸਮੂਹਾਂ ਦੀਆਂ ਗਤੀਵਿਧੀਆਂ ਦੀ ਨਿਗਰਾਨੀ ਕੀਤੀ ਜਾਵੇਗੀ, ਜੋ ਸਰਗਰਮੀ ਨਾਲ ਲਾਮਬੰਦ ਕਰ ਰਹੇ ਹਨ ਜਾਂ ਸਕੀਮ ਬਾਰੇ ਭੜਕਾਊ ਜਾਣਕਾਰੀ ਫੈਲਾ ਰਹੇ ਹਨ। ਇਸ ਦੌਰਾਨ ਇਹ ਵੀ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਸਰਕਾਰੀ ਇਮਾਰਤਾਂ ਅਤੇ ਸਰਕਾਰੀ ਸੰਪੱਤੀ ਦੀ ਸੁਰੱਖਿਆ ਲਈ ਬੱਸ ਅੱਡੇ, ਰੇਲਵੇ ਸਟੇਸ਼ਨਾਂ ਦੇ ਬਾਹਰ ਪੁਲਿਸ ਦਾ ਪਹਿਰਾ ਸਖ਼ਤ ਰਹੇਗਾ।






















