ਅੱਜ ਮਹਿਲਾ ਪ੍ਰੀਮੀਅਰ ਲੀਗ ਵਿੱਚ ਭਿੜਨਗੀਆਂ ਦਿੱਲੀ ਕੈਪੀਟਲਜ਼ ਅਤੇ ਯੂਪੀ ਵਾਰੀਅਰਜ਼ ਦੀਆਂ ਟੀਮਾਂ
ਚੰਡੀਗੜ੍ਹ,7ਮਾਰਚ(ਵਿਸ਼ਵ ਵਾਰਤਾ)-ਮਹਿਲਾ ਪ੍ਰੀਮੀਅਰ ਲੀਗ (WPL) ਵਿੱਚ ਅੱਜ ਦਿੱਲੀ ਕੈਪੀਟਲਜ਼ ਅਤੇ ਯੂਪੀ ਵਾਰੀਅਰਜ਼ ਵਿਚਾਲੇ ਮੈਚ ਖੇਡਿਆ ਜਾਵੇਗਾ। ਮੈਚ ਮੁੰਬਈ ਦੇ ਡੀਵਾਈ ਪਾਟਿਲ ਸਟੇਡੀਅਮ ‘ਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਦੋਵੇਂ ਟੀਮਾਂ ਨੇ ਆਪਣੇ ਪਹਿਲੇ ਮੈਚ ਜਿੱਤੇ ਸਨ। ਦਿੱਲੀ ਨੇ ਜਿੱਥੇ ਬੈਂਗਲੁਰੂ ਨੂੰ 60 ਦੌੜਾਂ ਨਾਲ ਹਰਾਇਆ, ਉੱਥੇ ਹੀ ਯੂਪੀ ਨੇ ਰੋਮਾਂਚਕ ਮੁਕਾਬਲੇ ਵਿੱਚ ਗੁਜਰਾਤ ਨੂੰ 3 ਵਿਕਟਾਂ ਨਾਲ ਹਰਾਇਆ ਸੀ।
ਦੋਵਾਂ ਟੀਮਾਂ ਦੇ ਸੰਭਾਵਿਤ ਪਲੇਇੰਗ-11
ਦਿੱਲੀ ਕੈਪੀਟਲਜ਼: ਮੇਗ ਲੈਨਿੰਗ (ਕਪਤਾਨ), ਸ਼ੈਫਾਲੀ ਵਰਮਾ, ਮਾਰੀਅਨ ਕੈਪ, ਜੇਮਿਮਾ ਰੌਡਰਿਗਜ਼, ਐਲਿਸ ਕੈਪਸ, ਜੇਸ ਜੋਨਾਸਨ, ਤਾਨੀਆ ਭਾਟੀਆ (ਵਿਕਟਕੀਪਰ), ਅਰੁੰਧਤੀ ਰੈਡੀ, ਸ਼ਿਖਾ ਪਾਂਡੇ, ਰਾਧਾ ਯਾਦਵ ਅਤੇ ਤਾਰਾ ਨੌਰਿਸ।
ਯੂਪੀ ਵਾਰੀਅਰਜ਼: ਐਲੀਸਾ ਹੀਲੀ (ਕਪਤਾਨ), ਸ਼ਵੇਤਾ ਸਹਿਰਾਵਤ, ਕਿਰਨ ਨਵਗਿਰੇ, ਟਾਹਲੀਆ ਮੈਕਗ੍ਰਾ, ਦੀਪਤੀ ਸ਼ਰਮਾ, ਗ੍ਰੇਸ ਹੈਰਿਸ, ਸਿਮਰਨ ਸ਼ੇਖ, ਦੇਵਿਕਾ ਵੈਦਿਆ, ਸੋਫੀ ਏਕਲਸਟਨ, ਅੰਜਲੀ ਸਰਵਾਨੀ, ਰਾਜੇਸ਼ਵਰੀ ਗਾਇਕਵਾੜ।