ਅੱਜ ਮੁੱਖ ਮੰਤਰੀ ਚੰਨੀ ਦੀ ਰਿਹਾਇਸ਼ ਨੂੰ ਘੇਰੇਗੀ ਆਮ ਆਦਮੀ ਪਾਰਟੀ
BIG NEWS
ਚੰਡੀਗੜ੍ਹ, 13ਨਵੰਬਰ(ਵਿਸ਼ਵ ਵਾਰਤਾ)- ਅੱਜ ਆਮ ਆਦਮੀ ਪਾਰਟੀ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਦਾ ਘਿਰਾਓ ਕਰੇਗੀ।
ਇਸ ਦੀ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ 13 ਨਵੰਬਰ(ਅੱਜ) ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ, ਕਿਉਂਕਿ ਚੰਨੀ ਸਰਕਾਰ ਨੇ ਆਮ ਘਰਾਂ ਦੇ ਧੀਆਂ ਪੁੱਤਾਂ ਨੂੰ ਛੱਡ ਕੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਜਵਾਈ ਤਰੁਣਬੀਰ ਸਿੰਘ ਲਹਿਲ ਨੂੰ ਸਰਕਾਰੀ ਨੌਕਰੀ ਦੇਣ ਸਮੇਤ ਸੂਬੇ ਦੇ ਭਖਵੇਂ ਮੁੱਦਿਆਂ ਨੂੰ ਵਿਧਾਨ ਸਭਾ ਦੇ ਇਜਲਾਸ ਦੌਰਾਨ ਅਣਗੌਲਿਆ ਕੀਤਾ ਹੈ। ਉਨ੍ਹਾਂ ਕਿਹਾ ਕਿ ਇਜਲਾਸ ਦੌਰਾਨ ਵਿਰੋਧੀ ਧਿਰ ਦੀ ਆਵਾਜ਼ ਦਬਾਇਆ ਗਿਆ ਅਤੇ ਪੱਤਰਕਾਰਾਂ ਨੂੰ ਸਦਨ ਵਿੱਚ ਜਾਣ ਤੋਂ ਰੋਕਿਆ ਗਿਆ। ਇਸ ਲਈ ਹੁਣ ਆਮ ਆਦਮੀ ਪਾਰਟੀ ਸੜਕ ‘ਤੇ ਆ ਕੇ ਪੰਜਾਬ ਦੇ ਮੁੱਦਿਆਂ ਨੂੰ ਪੱਤਰਕਾਰਾਂ ਅਤੇ ਲੋਕਾਂ ਸਾਹਮਣੇ ਰੱਖੇਗੀ।























