ਅੱਜ ਮੁੱਖ ਮੰਤਰੀ ਮਾਨ ਅਤੇ ਹਰਿਆਣਾ ਦੇ CM ਵਿਚਾਲੇ SYL ਨੂੰ ਲੈ ਕੇ ਹੋਵੇਗੀ ਅਹਿਮ ਮੀਟਿੰਗ
ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ)- ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਿਚਾਲੇ ਅਹਿਮ ਮੀਟਿੰਗ ਹੋਣ ਜਾ ਰਹੀ ਹੈ।
ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਮੀਟਿੰਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ‘ਤੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਸੂਬੇ ਦੇ ਹਿੱਤਾਂ ਦੀ ਪੂਰੀ ਤਰ੍ਹਾਂ ਰਾਖੀ ਕੀਤੀ ਜਾਵੇਗੀ ਅਤੇ ਸੂਬਾ ਸਰਕਾਰ ਇਸ ਮੁੱਦੇ ’ਤੇ ਪੰਜਾਬ ਰਾਜ ਦਾ ਜ਼ੋਰਦਾਰ ਬਚਾਅ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਪੂਰੀ ਤਿਆਰੀ ਨਾਲ ਮੀਟਿੰਗ ਵਿੱਚ ਜਾਣਗੇ ਤਾਂ ਜੋ ਇਸ ਮਾਮਲੇ ‘ਤੇ ਸੂਬੇ ਦੇ ਹੱਕਾਂ ਦੀ ਪੂਰੀ ਤਰ੍ਹਾਂ ਰਾਖੀ ਕੀਤੀ ਜਾਵੇ।