• Latest
  • Trending
ਅੱਜ ਮੈਂ ਤੁਹਾਡੇ ਵਿਚਕਾਰ ਦੇਸ਼ ਨੂੰ ਬਚਾਉਣ ਦੀ ਅਪੀਲ ਕਰਨ ਆਇਆ ਹਾਂ, ਮੈਨੂੰ ਪੰਜਾਬ ਦੇ ਲੋਕਾਂ ਦੀ ਆਜ਼ਾਦੀ, ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਦੀ ਲੜਾਈ ਵਿੱਚ ਹਰ ਪੰਜਾਬੀ ਦੇ ਸਹਿਯੋਗ ਦੀ ਲੋੜ ਹੈ – ਕੇਜਰੀਵਾਲ

ਅੱਜ ਮੈਂ ਤੁਹਾਡੇ ਵਿਚਕਾਰ ਦੇਸ਼ ਨੂੰ ਬਚਾਉਣ ਦੀ ਅਪੀਲ ਕਰਨ ਆਇਆ ਹਾਂ, ਮੈਨੂੰ ਪੰਜਾਬ ਦੇ ਲੋਕਾਂ ਦੀ ਆਜ਼ਾਦੀ, ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਦੀ ਲੜਾਈ ਵਿੱਚ ਹਰ ਪੰਜਾਬੀ ਦੇ ਸਹਿਯੋਗ ਦੀ ਲੋੜ ਹੈ – ਕੇਜਰੀਵਾਲ

2 years ago
ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

18 minutes ago
M.S ਧੋਨੀ ਨੇ IPL ਤੋਂ ਲਿਆ ਸੰਨਿਆਸ

M.S ਧੋਨੀ ਨੇ IPL ਤੋਂ ਲਿਆ ਸੰਨਿਆਸ

41 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

2 hours ago
Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

3 hours ago
Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

4 hours ago
PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

4 hours ago
PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

5 hours ago
Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

6 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

6 hours ago
Hindi News
English News
Tuesday, November 17, 2026
No Result
View All Result
26 °c
Chandigarh
19 ° Wed
19 ° Thu
19 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅੱਜ ਮੈਂ ਤੁਹਾਡੇ ਵਿਚਕਾਰ ਦੇਸ਼ ਨੂੰ ਬਚਾਉਣ ਦੀ ਅਪੀਲ ਕਰਨ ਆਇਆ ਹਾਂ, ਮੈਨੂੰ ਪੰਜਾਬ ਦੇ ਲੋਕਾਂ ਦੀ ਆਜ਼ਾਦੀ, ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਦੀ ਲੜਾਈ ਵਿੱਚ ਹਰ ਪੰਜਾਬੀ ਦੇ ਸਹਿਯੋਗ ਦੀ ਲੋੜ ਹੈ – ਕੇਜਰੀਵਾਲ

May 26, 2024
in ਪੰਜਾਬ
ਅੱਜ ਮੈਂ ਤੁਹਾਡੇ ਵਿਚਕਾਰ ਦੇਸ਼ ਨੂੰ ਬਚਾਉਣ ਦੀ ਅਪੀਲ ਕਰਨ ਆਇਆ ਹਾਂ, ਮੈਨੂੰ ਪੰਜਾਬ ਦੇ ਲੋਕਾਂ ਦੀ ਆਜ਼ਾਦੀ, ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਦੀ ਲੜਾਈ ਵਿੱਚ ਹਰ ਪੰਜਾਬੀ ਦੇ ਸਹਿਯੋਗ ਦੀ ਲੋੜ ਹੈ – ਕੇਜਰੀਵਾਲ

ਅੱਜ ਮੈਂ ਤੁਹਾਡੇ ਵਿਚਕਾਰ ਦੇਸ਼ ਨੂੰ ਬਚਾਉਣ ਦੀ ਅਪੀਲ ਕਰਨ ਆਇਆ ਹਾਂ, ਮੈਨੂੰ ਪੰਜਾਬ ਦੇ ਲੋਕਾਂ ਦੀ ਆਜ਼ਾਦੀ, ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਦੀ ਲੜਾਈ ਵਿੱਚ ਹਰ ਪੰਜਾਬੀ ਦੇ ਸਹਿਯੋਗ ਦੀ ਲੋੜ ਹੈ – ਕੇਜਰੀਵਾਲ

ਪੰਜਾਬੀਆਂ ਨੇ ਇਸ ਦੇਸ਼ ਲਈ ਕੁਰਬਾਨੀਆਂ ਦਿੱਤੀਆਂ, ਇਸ ਵਾਰ 1 ਜੂਨ ਨੂੰ ਹਰ ਪੰਜਾਬੀ ਇੱਕ ਵਾਰ ਫਿਰ ਦੇਸ਼ ਨੂੰ ਬਚਾਉਣ ਵਿੱਚ ਯੋਗਦਾਨ ਪਾਵੇਗਾ-ਕੇਜਰੀਵਾਲ

ਆੜ੍ਹਤੀਆਂ ਨੂੰ ਕਿਹਾ – ਮੋਦੀ ਜੀ ਤੁਹਾਨੂੰ ਵਿਚੋਲੇ ਕਹਿੰਦੇ ਹਨ, ਅਸੀਂ ਤੁਹਾਨੂੰ ਆਪਣੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਮੰਨਦੇ ਹਾਂ, ਤੁਹਾਡੇ ਲਈ ਸਾਡੇ ਮਨ ਵਿਚ ਬਹੁਤ ਮਾਨ-ਸਨਮਾਨ ਹੈ

ਸਾਡੀ ਸਰਕਾਰ ਤੋਂ ਪਹਿਲਾਂ ਪੰਜਾਬ ‘ਚ ਇੰਡਸਟਰੀ ਦੀ ਹਾਲਤ ਬਹੁਤ ਖ਼ਰਾਬ ਸੀ, ਹਰ ਕੋਈ ਸੂਬਾ ਛੱਡ ਕੇ ਜਾ ਰਿਹਾ ਸੀ, ਪਿਛਲੇ ਦੋ ਸਾਲਾਂ ‘ਚ ਇੰਡਸਟਰੀ ਛੱਡਣ ਦਾ ਰੁਝਾਨ ਖ਼ਤਮ ਹੋ ਗਿਆ ਹੈ ਤੇ ਵਾਪਸ ਆਉਣਾ ਸ਼ੁਰੂ ਹੋ ਗਿਆ ਹੈ-ਕੇਜਰੀਵਾਲ

ਪੰਜਾਬ ਵਿੱਚ ਹੁਣ ਤੱਕ 56000 ਕਰੋੜ ਰੁਪਏ ਦਾ ਨਿਵੇਸ਼ ਹੋ ਚੁੱਕਾ ਹੈ, ਟਾਟਾ ਸਟੀਲ ਨੇ ਇੱਥੇ ਪਲਾਂਟ ਲਾਇਆ ਹੈ, ਜਰਮਨੀ ਅਤੇ ਨੀਦਰਲੈਂਡ ਵਰਗੇ ਦੇਸ਼ਾਂ ਦੀਆਂ ਕੰਪਨੀਆਂ ਹੁਣ ਪੰਜਾਬ ਵਿੱਚ ਆ ਰਹੀਆਂ ਹਨ, ਇਸ ਦਾ ਸਭ ਤੋਂ ਵੱਡਾ ਕਾਰਨ ਇਹ ਹੈ ਕਿ ਪਿਛਲੇ ਦੋ ਸਾਲਾਂ ਵਿੱਚ ਪੰਜਾਬ ‘ਚ ਕਾਨੂੰਨ ਵਿਵਸਥਾ ‘ਚ ਕਾਫ਼ੀ ਸੁਧਾਰ ਹੋਇਆ ਹੈ-ਕੇਜਰੀਵਾਲ

ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਸਾਡੇ ਹੱਥ ਮਜ਼ਬੂਤ ਕਰੋ, ਜੇਕਰ ਤੁਸੀਂ ਸਾਨੂੰ 13 ਸੀਟਾਂ ਦੇ ਦਿਓ ਤਾਂ ਕੇਂਦਰ ਵਿੱਚ ਸਾਡੀ ਤਾਕਤ ਵਧ ਜਾਵੇਗੀ, ਫਿਰ ਪੰਜਾਬ ਦੇ ਫੰਡਾ ਨੂੰ ਕੋਈ ਨਹੀਂ ਰੋਕ ਸਕੇਗਾ ਅਤੇ ਇੱਥੋਂ ਤੱਕ ਕਿ ਰਾਜਪਾਲ ਵੀ ਪੰਜਾਬ ਦਾ ਕੋਈ ਬਿੱਲ ਨਹੀਂ ਰੋਕ ਸਕੇਗਾ – ਕੇਜਰੀਵਾਲ

ਫ਼ਿਰੋਜ਼ਪੁਰ/ਚੰਡੀਗੜ੍ਹ, 26 ਮਈ (ਵਿਸ਼ਵ ਵਾਰਤਾ):- ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਫ਼ਿਰੋਜ਼ਪੁਰ ਵਿੱਚ ਵਪਾਰੀਆਂ ਨਾਲ ਮੀਟਿੰਗ ਕੀਤੀ। ਕੇਜਰੀਵਾਲ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਕੇਜਰੀਵਾਲ ਨਾਲ ਮੀਟਿੰਗ ਵਿੱਚ ‘ਆਪ’ਦੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਫ਼ਿਰੋਜ਼ਪੁਰ ਤੋਂ ‘ਆਪ’ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਵੀ ਹਾਜ਼ਰ ਸਨ।

ਇਕੱਠ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਆੜ੍ਹਤੀਆਂ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੁਹਾਨੂੰ ਵਿਚੋਲਾ ਕਹਿੰਦੇ ਹਨ। ਪਰ ਅਸੀਂ ਤੁਹਾਨੂੰ ਆਪਣੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਮੰਨਦੇ ਹਾਂ। ਸਾਡੇ ਮਨ ਵਿਚ ਤੁਹਾਡੇ ਲਈ ਬਹੁਤ ਮਾਨ-ਸਨਮਾਨ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦੇਸ਼ ਦੇ ਵਿਕਾਸ ਲਈ ਕਿਸਾਨ ਅਤੇ ਮਜ਼ਦੂਰ ਅਹਿਮ ਹਨ, ਉਸੇ ਤਰ੍ਹਾਂ ਵਪਾਰੀ, ਕਾਰੋਬਾਰੀ ਅਤੇ ਉਦਯੋਗਪਤੀ ਵੀ ਜ਼ਰੂਰੀ ਹਨ।

ਉਨ੍ਹਾਂ ਕਿਹਾ ਕਿ ਮੈਂ ਇੱਕ ਸਾਲ ਪਹਿਲਾਂ ਪੰਜਾਬ ਆਇਆ ਸੀ। ਉਸ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੈਂ ਜਲੰਧਰ, ਲੁਧਿਆਣਾ, ਮੋਹਾਲੀ ਸਮੇਤ ਕਈ ਸ਼ਹਿਰਾਂ ਦੇ ਵਪਾਰੀਆਂ ਨਾਲ ਕਈ ਘੰਟੇ ਮੀਟਿੰਗਾਂ ਕੀਤੀਆਂ ਅਤੇ ਮੈਂ ਖ਼ੁਦ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਨੋਟ ਕੀਤੀਆਂ। ਮੇਰੇ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਈ ਵਾਰ ਵਪਾਰਕ ਮੀਟਿੰਗਾਂ ਕੀਤੀਆਂ ਅਤੇ ਉਨ੍ਹਾਂ ਦੇ ਆਧਾਰ ‘ਤੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ‘ਵਨ ਟਾਈਮ ਸੈਟਲਮੈਂਟ’ ਸਕੀਮ ਵਰਗੇ ਕਈ ਅਹਿਮ ਫ਼ੈਸਲੇ ਲਏ।

ਕੇਜਰੀਵਾਲ ਨੇ ਕਿਹਾ ਕਿ ਸਾਡੀ ਸਰਕਾਰ ਬਣਨ ਤੋਂ ਪਹਿਲਾਂ ਪੰਜਾਬ ਵਿੱਚ ਇੰਡਸਟਰੀ ਦੀ ਹਾਲਤ ਬਹੁਤ ਖ਼ਰਾਬ ਸੀ। ਪੰਜਾਬ ਦੀ ਇੰਡਸਟਰੀ 75 ਸਾਲਾਂ ਤੋਂ ਭਾਈ-ਭਤੀਜਾਵਾਦ ਦਾ ਸ਼ਿਕਾਰ ਰਹੀ ਹੈ। ਵਪਾਰੀ ਰਾਜ ਛੱਡ ਕੇ ਰਾਜਸਥਾਨ, ਮੱਧ ਪ੍ਰਦੇਸ਼, ਗੁਜਰਾਤ ਆਦਿ ਰਾਜਾਂ ਵਿੱਚ ਜਾ ਰਹੇ ਸਨ, ਪਰ ਪਿਛਲੇ ਦੋ ਸਾਲਾਂ ਤੋਂ ਉਦਯੋਗਾਂ ਦਾ ਰਾਜ ਛੱਡਣ ਦਾ ਰੁਝਾਨ ਘੱਟ ਹੋ ਗਿਆ ਹੈ ਅਤੇ ਉਹ ਵਾਪਸ ਪੰਜਾਬ ਆ ਰਹੇ ਹਨ।

ਪੰਜਾਬ ਵਿੱਚ ਦੋ ਸਾਲਾਂ ਵਿੱਚ 56,000 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ। ਟਾਟਾ ਸਟੀਲ ਵਰਗੀ ਨਾਮਵਰ ਕੰਪਨੀ ਨੇ ਜਮਸ਼ੇਦਪੁਰ ਤੋਂ ਬਾਅਦ ਇੱਥੇ ਆਪਣਾ ਦੂਜਾ ਪਲਾਂਟ ਲਗਾਇਆ ਹੈ। ਜਰਮਨੀ ਅਤੇ ਨੀਦਰਲੈਂਡ ਵਰਗੇ ਦੇਸ਼ਾਂ ਦੀਆਂ ਕੰਪਨੀਆਂ ਵੀ ਪੰਜਾਬ ਆ ਰਹੀਆਂ ਹਨ। ਇਸ ਦਾ ਸਭ ਤੋਂ ਵੱਡਾ ਕਾਰਨ ਇਹ ਹੈ ਕਿ ਪਿਛਲੇ ਦੋ ਸਾਲਾਂ ਵਿੱਚ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿੱਚ ਕਾਫ਼ੀ ਸੁਧਾਰ ਹੋਇਆ ਹੈ ਅਤੇ ਇੱਥੇ ਵੱਡੀ ਗਿਣਤੀ ਵਿੱਚ ਉਦਯੋਗਾਂ ਦਾ ਸਥਾਪਤ ਹੋਣਾ ਇਸ ਗੱਲ ਨੂੰ ਸੱਚ ਸਾਬਤ ਕਰਦਾ ਹੈ। ਇਸ ਤੋਂ ਇਲਾਵਾ, ਅਸੀਂ ਉਦਯੋਗਾਂ ਲਈ ਸਰਕਾਰੀ ਪ੍ਰਕਿਰਿਆਵਾਂ ਨੂੰ ਸਰਲ ਬਣਾਇਆ ਅਤੇ ਉਨ੍ਹਾਂ ਨੂੰ ਸਰਕਾਰੀ ਦਫ਼ਤਰਾਂ ਦੀਆਂ ਪਰੇਸ਼ਾਨੀਆਂ ਤੋਂ ਮੁਕਤ ਕੀਤਾ।

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰ ਦਿੱਤਾ ਹੈ, ਜਿਸ ਕਾਰਨ ਹੁਣ ਬਹੁਤ ਸਾਰਾ ਸਰਕਾਰੀ ਪੈਸਾ ਬਚ ਰਿਹਾ ਹੈ। ਉਸ ਪੈਸੇ ਨਾਲ ਅਸੀਂ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਵਾ ਰਹੇ ਹਾਂ। ਅੱਜ ਪੰਜਾਬ ਦੇ 83 ਫ਼ੀਸਦੀ ਲੋਕਾਂ ਨੂੰ ਜ਼ੀਰੋ ਬਿਜਲੀ ਦਾ ਬਿੱਲ ਆ ਰਿਹਾ ਹੈ। ਇਸ ਤੋਂ ਇਲਾਵਾ ਅਸੀਂ ਵੱਖ-ਵੱਖ ਥਾਵਾਂ ‘ਤੇ ਮੁਹੱਲਾ ਕਲੀਨਿਕ ਬਣਾ ਰਹੇ ਹਾਂ ਅਤੇ ਸਰਕਾਰੀ ਹਸਪਤਾਲਾਂ ਦੀ ਹਾਲਤ ਸੁਧਾਰ ਰਹੇ ਹਾਂ। ਇਸ ਦੇ ਨਾਲ ਹੀ ਅਸੀਂ ਸਰਕਾਰੀ ਸਕੂਲਾਂ ਨੂੰ ਚੰਗੀ ਬਿਹਤਰ ਸਕੂਲਾਂ ਵਿੱਚ ਤਬਦੀਲ ਕਰ ਰਹੇ ਹਾਂ। ਇਹ ਸਭ ਇਸ ਲਈ ਹੋ ਰਿਹਾ ਹੈ ਕਿਉਂਕਿ ਸਾਡੀ ਨੀਅਤ ਸਾਫ਼ ਹੈ ਅਤੇ ਅਸੀਂ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੇ ਹਾਂ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਤੇਜ਼ੀ ਨਾਲ ਵਿਕਾਸ ਲਈ ਮੈਨੂੰ ਤੁਹਾਡੇ ਸਹਿਯੋਗ ਦੀ ਲੋੜ ਹੈ। ਅਸੀਂ ਤੁਹਾਨੂੰ ਸਾਡੇ ਹੱਥ ਮਜ਼ਬੂਤ ਕਰਨ ਲਈ ਬੇਨਤੀ ਕਰਦੇ ਹਾਂ। ਜੇਕਰ ਤੁਸੀਂ ਸਾਨੂੰ 13 ਸੀਟਾਂ ਦਿੰਦੇ ਹੋ ਤਾਂ ਕੇਂਦਰ ਵਿਚ ਸਾਡੀ ਤਾਕਤ ਵਧ ਜਾਵੇਗੀ। ਫਿਰ ਪੰਜਾਬ ਦੇ ਫ਼ੰਡਾਂ ਨੂੰ ਕੋਈ ਨਹੀਂ ਰੋਕ ਸਕੇਗਾ ਅਤੇ ਰਾਜਪਾਲ ਵੀ ਪੰਜਾਬ ਦਾ ਕੋਈ ਬਿੱਲ ਨਹੀਂ ਰੋਕ ਸਕੇਗਾ। ਇਸ ਸਮੇਂ ਕੇਂਦਰ ਸਰਕਾਰ ਨੇ ਪੰਜਾਬ ਦੇ ਕਰੀਬ 8.5 ਹਜ਼ਾਰ ਕਰੋੜ ਰੁਪਏ ਰੋਕ ਲਏ ਹਨ। ਅਜਿਹਾ ਇਸ ਲਈ ਹੋ ਰਿਹਾ ਹੈ ਕਿਉਂਕਿ ਅਸੀਂ ਲੋਕ ਸਭਾ ਵਿਚ ਕਮਜ਼ੋਰ ਹਾਂ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ। ਉੜੀਸਾ ਵਿੱਚ ਪੰਜਾਬ ਦੀ ਕੋਲੇ ਦੀ ਖਾਨ ਹੈ, ਜਦੋਂ ਅਸੀਂ ਉੱਥੋਂ ਕੋਲਾ ਲਿਆਉਣਾ ਸ਼ੁਰੂ ਕੀਤਾ ਤਾਂ ਕੇਂਦਰ ਸਰਕਾਰ ਨੇ ਕਿਹਾ ਕਿ ਅਸੀਂ ਆਪਣਾ ਕੋਲਾ ਸ੍ਰੀਲੰਕਾ ਅਤੇ ਗੁਜਰਾਤ ਰਾਹੀਂ ਪੰਜਾਬ ਲਿਆਵਾਂਗੇ। ਜਦੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਵਿਰੋਧ ਕੀਤਾ ਤਾਂ ਕੇਂਦਰ ਸਰਕਾਰ ਨੇ ਕੋਲਾ ਲਿਆਉਣ ਲਈ ਸਿੱਧੀ ਰੇਲਗੱਡੀ ਮੁਹੱਈਆ ਕਰਵਾਈ। ਜੇਕਰ ਸਾਡੇ ਸੰਸਦ ‘ਚ ਜ਼ਿਆਦਾ ਸੰਸਦ ਹੁੰਦੇ ਤਾਂ ਅਜਿਹਾ ਨਾ ਹੁੰਦਾ।

ਕੇਜਰੀਵਾਲ ਨੇ ਕਿਹਾ ਕਿ ਆਜ਼ਾਦੀ ਦੀ ਲੜਾਈ ਵਿੱਚ ਪੰਜਾਬ ਦੇ ਲੋਕਾਂ ਨੇ ਸਭ ਤੋਂ ਵੱਡਾ ਯੋਗਦਾਨ ਪਾਇਆ ਹੈ। ਇਸੇ ਲਈ ਅੱਜ ਮੈਂ ਦੇਸ਼ ਨੂੰ ਬਚਾਉਣ ਦੀ ਅਪੀਲ ਕਰਨ ਤੁਹਾਡੇ ਵਿਚਕਾਰ ਆਇਆ ਹਾਂ। ਅੱਜ ਦੇਸ਼ ਦਾ ਸੰਵਿਧਾਨ ਅਤੇ ਲੋਕਤੰਤਰ ਖ਼ਤਰੇ ਵਿੱਚ ਹੈ। ਇਸ ਨੂੰ ਬਚਾਉਣ ਲਈ ਤੁਹਾਨੂੰ ਦੁਬਾਰਾ ਅੱਗੇ ਆਉਣਾ ਪਵੇਗਾ। ਜੇਕਰ ਅਸੀਂ ਇਸ ਵਾਰ ਨਰਿੰਦਰ ਮੋਦੀ ਨੂੰ ਨਾ ਹਰਾਇਆ ਤਾਂ ਦੇਸ਼ ਦਾ ਲੋਕਤੰਤਰ ਅਤੇ ਸੰਵਿਧਾਨ ਨਹੀਂ ਬਚੇਗਾ। ਫਿਰ ਦੇਸ਼ ਪਾਕਿਸਤਾਨ, ਬੰਗਲਾਦੇਸ਼ ਅਤੇ ਰੂਸ ਵਰਗਾ ਹੋਵੇਗਾ।

ਉਨ੍ਹਾਂ ਕਿਹਾ ਕਿ ਪਾਕਿਸਤਾਨ ‘ਚ ਚੋਣਾਂ ਦੌਰਾਨ ਇਮਰਾਨ ਖਾਨ ਨੂੰ ਜੇਲ੍ਹ ‘ਚ ਪਾ ਦਿੱਤਾ ਗਿਆ, ਜਿਸ ਕਾਰਨ ਉਨ੍ਹਾਂ ਦੀਆਂ ਸੀਟਾਂ ਘੱਟ ਗਈਆਂ। ਬੰਗਲਾ ਦੇਸ਼ ਵਿੱਚ ਵੀ ਸ਼ੇਖ ਹਸੀਨਾ ਨੇ ਚੋਣਾਂ ਸਮੇਂ ਵਿਰੋਧੀ ਧਿਰ ਦੇ ਸਾਰੇ ਨੇਤਾਵਾਂ ਨੂੰ ਜੇਲ੍ਹ ਵਿੱਚ ਪਾ ਦਿੱਤਾ, ਜਿਸ ਕਾਰਨ ਉਹ ਮੁੜ ਪ੍ਰਧਾਨ ਮੰਤਰੀ ਬਣ ਗਈ। ਇਸੇ ਤਰ੍ਹਾਂ ਰੂਸ ਵਿਚ ਰਾਸ਼ਟਰਪਤੀ ਪੁਤਿਨ ਨੇ ਵਿਰੋਧੀ ਨੇਤਾਵਾਂ ਨੂੰ ਜਾਂ ਤਾਂ ਜੇਲ੍ਹ ਵਿਚ ਡੱਕਿਆ ਜਾਂ ਮਾਰ ਦਿੱਤਾ, ਫਿਰ ਉਹ 87 ਫ਼ੀਸਦੀ ਵੋਟਾਂ ਨਾਲ ਰਾਸ਼ਟਰਪਤੀ ਬਣੇ। ਅੱਜ ਭਾਰਤ ਦੀ ਸਥਿਤੀ ਵੀ ਅਜਿਹੀ ਹੀ ਹੈ।

ਉਨ੍ਹਾਂ ਕਿਹਾ ਕਿ ਭਾਰਤ ਦੀ ਇਹ ਚੋਣ ਤਾਨਾਸ਼ਾਹੀ ਢੰਗ ਨਾਲ ਕਰਵਾਈ ਜਾ ਰਹੀ ਹੈ। ਚੋਣਾਂ ਤੋਂ ਪਹਿਲਾਂ ਮੈਨੂੰ ਅਤੇ ਮੇਰੀ ਪਾਰਟੀ ਦੇ ਤਿੰਨ ਵੱਡੇ ਨੇਤਾ ਸੰਜੇ ਸਿੰਘ, ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਨੂੰ ਜੇਲ੍ਹ ਵਿੱਚ ਪਾ ਦਿੱਤਾ ਗਿਆ ਸੀ। ਉਨ੍ਹਾਂ ਨੇ ਮਹਾਰਾਸ਼ਟਰ ਵਿੱਚ ਸ਼ਿਵ ਸੈਨਾ ਅਤੇ ਐਨਸੀਪੀ ਨੂੰ ਤੋੜ ਦਿੱਤਾ। ਜਦੋਂ ਕਿ ਝਾਰਖੰਡ ਵਿੱਚ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਜੇਲ੍ਹ ਵਿੱਚ ਪਾ ਦਿੱਤਾ ਗਿਆ। ਕੇਜਰੀਵਾਲ ਨੇ ਕਿਹਾ ਕਿ ਵਿਰੋਧੀ ਨੇਤਾਵਾਂ ਨੂੰ ਜੇਲ੍ਹ ‘ਚ ਪਾ ਕੇ ਮੋਦੀ ਕਹਿੰਦੇ ਹਨ ਆ ਕੇ ਚੋਣ ਲੜੋ। ਤੁਸੀਂ ਦੱਸੋ, ਕੀ ਲੋਕਤੰਤਰ ਦੇਸ਼ ਵਿੱਚ ਚੋਣਾਂ ਲੜਨ ਦਾ ਇਹ ਤਰੀਕਾ ਹੈ?

ਕੇਜਰੀਵਾਲ ਨੇ ਕਿਹਾ ਕਿ ਜੇਕਰ ਮੋਦੀ ਇਸ ਵਾਰ ਚੋਣਾਂ ਜਿੱਤ ਜਾਂਦੇ ਹਨ ਤਾਂ ਉਹ ਦੇਸ਼ ਦਾ ਸੰਵਿਧਾਨ ਬਦਲ ਦੇਣਗੇ। ਅਸੀਂ ਦੇਸ਼ ਵਿੱਚੋਂ ਚੋਣ ਪ੍ਰਣਾਲੀ ਨੂੰ ਖ਼ਤਮ ਕਰਾਂਗੇ ਅਤੇ ਸੰਵਿਧਾਨ ਰਾਹੀਂ ਪਛੜੀਆਂ ਅਤੇ ਅਨੁਸੂਚਿਤ ਜਾਤੀਆਂ ਨੂੰ ਦਿੱਤੇ ਗਏ ਰਾਖਵੇਂਕਰਨ ਨੂੰ ਖ਼ਤਮ ਕਰਾਂਗੇ। ਉਨ੍ਹਾਂ ਕਿਹਾ ਕਿ ਆਰਐਸਐਸ ਅਤੇ ਇਸ ਨਾਲ ਸਬੰਧਿਤ ਜਥੇਬੰਦੀਆਂ ਦਾ ਸ਼ੁਰੂ ਤੋਂ ਹੀ ਇਹੀ ਉਦੇਸ਼ ਰਿਹਾ ਹੈ। ਇਸ ਲਈ ਇਸ ਚੋਣ ਵਿਚ ਅਸੀਂ ਕਿਸੇ ਨਾ ਕਿਸੇ ਤਰ੍ਹਾਂ ਤਾਨਾਸ਼ਾਹੀ ਨੂੰ ਖ਼ਤਮ ਕਰਨਾ ਹੈ। ਸਾਨੂੰ ਇਕ ਟਾਈਮ ਦਾ ਖਾਣਾ ਘੱਟ ਖਾ ਲੈਣਾ ਚਾਹੀਦਾ ਹੈ, ਪਰ ਸਾਨੂੰ ਦੇਸ਼ ਵਿੱਚ ਤਾਨਾਸ਼ਾਹੀ ਲਾਗੂ ਨਹੀਂ ਹੋਣ ਦੇਣੀ ਚਾਹੀਦੀ।

ਕੇਜਰੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਨੇਤਾ ਹੰਕਾਰ ਵਿਚ ਡੁੱਬ ਗਏ ਹਨ। ਉਨ੍ਹਾਂ ਦਾ ਹੰਕਾਰ ਦੇਖੋ ਕਿ ਉਨ੍ਹਾਂ ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ ਕਹਿੰਦੇ ਹਨ ਕਿ ਉਹ ਭਗਵਾਨ ਜਗਨਨਾਥ ਮੋਦੀ ਜੀ ਦੇ ਭਗਤ ਹਨ। ਜਦੋਂ ਕਿ ਜਗਨਨਾਥ ਦਾ ਅਰਥ ਹੈ ਜਗਤ ਦੇ ਨਾਥ। ਭਾਵ, ਜੋ ਸਾਰੇ ਸੰਸਾਰ ਦੀ ਭਲਾਈ ਕਰਦਾ ਹੈ। ਭਗਵਾਨ ਸ਼੍ਰੀ ਰਾਮ ‘ਤੇ ਇਹ ਲੋਕ ਕਹਿੰਦੇ ਹਨ ਕਿ ਮੋਦੀ ਜੀ ਸ਼੍ਰੀ ਰਾਮ ਨੂੰ ਲੈ ਕੇ ਆਏ ਹਨ। ਜ਼ਰਾ ਸੋਚੋ, ਕੀ ਕੋਈ ਮਨੁੱਖ ਰੱਬ ਨੂੰ ਧਰਤੀ ‘ਤੇ ਲਿਆ ਸਕਦਾ ਹੈ? ਰੱਬ ਨੇ ਸਾਰਾ ਬ੍ਰਹਿਮੰਡ ਬਣਾਇਆ ਹੈ, ਪਰ ਭਾਜਪਾ ਵਾਲਿਆਂ ਨੂੰ ਹੁਣ ਇਹ ਲੱਗਣ ਲੱਗ ਪਿਆ ਹੈ ਕਿ ਮੋਦੀ ਜੀ ਨੇ ਬ੍ਰਹਿਮੰਡ ਬਣਾਇਆ ਹੈ। ਇਸ ਲਈ ਦੇਸ਼ ਲਈ ਇਸ ਚੋਣ ਵਿਚ ਭਾਜਪਾ ਦੇ ਹੰਕਾਰ ਨੂੰ ਖ਼ਤਮ ਕਰਨਾ ਬਹੁਤ ਜ਼ਰੂਰੀ ਹੈ।

ਫ਼ਿਰੋਜ਼ਪੁਰ ਟਾਊਨ ਹਾਲ ਮੀਟਿੰਗ (ਖ਼ਾਸ ਕਰਕੇ ਸਰਹੱਦੀ ਖੇਤਰ ਦੇ ਵਪਾਰੀਆਂ ਨਾਲ) ਵਿੱਚ ਅਰਵਿੰਦ ਕੇਜਰੀਵਾਲ ਦੇ ਸੰਬੋਧਨ ਤੋਂ ਪਹਿਲਾਂ ਫ਼ਿਰੋਜ਼ਪੁਰ ਦੇ ਵਪਾਰੀਆਂ ਨੇ ‘ਆਪ’ ਦੇ ਕੌਮੀ ਕਨਵੀਨਰ ਨਾਲ ਆਪਣੇ ਮੁੱਦੇ ਅਤੇ ਸੁਝਾਅ ਸਾਂਝੇ ਕੀਤੇ। ਕਮਲ ਕਿਸ਼ੋਰ (ਰਾਈਸ ਮਿੱਲ ਇੰਡਸਟਰੀ) ਨੇ ਕਿਹਾ ਕਿ ਕੇਂਦਰ ਸਰਕਾਰ ਨੇ ਮਾਰਕੀਟ ਫ਼ੀਸ ਅਤੇ ਆਰਡੀਐਫ ਐਕਸਪੋਰਟ ਰਿਫੰਡ ਬੰਦ ਕਰ ਦਿੱਤਾ ਹੈ। ਜਿਸ ਨਾਲ ਮੰਡੀਆਂ, ਮਾਰਕੀਟ ਕਮੇਟੀਆਂ ਅਤੇ ਉਨ੍ਹਾਂ ਦੇ ਵਿਕਾਸ ਪ੍ਰਭਾਵਿਤ ਹੋ ਰਹੇ ਹਨ।

ਵਪਾਰੀ ਸ਼ਸ਼ੀ ਸ਼ਰਮਾ ਨੇ ਮਾਨ ਸਰਕਾਰ ਦੀ ਓ.ਟੀ.ਐਸ ਸਕੀਮ ਦੀ ਸ਼ਲਾਘਾ ਕੀਤੀ, ਜਿਸ ਵਿੱਚ ਛੋਟੇ ਵਪਾਰੀਆਂ ਨੂੰ ਉਨ੍ਹਾਂ ਦੇ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਸਲਿਆਂ ਨੂੰ ਇੱਕਮੁਸ਼ਤ ਅਤੇ ਇਸ ਸਕੀਮ ਅਧੀਨ ਅਸਲ ਰਕਮ ਤੋਂ ਬਹੁਤ ਘੱਟ ਦੇ ਕੇ ਨਿਪਟਾਉਣ ਦਾ ਮੌਕਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਓ.ਟੀ.ਐਸ ਸਕੀਮ 30 ਜੂਨ ਨੂੰ ਬੰਦ ਹੋ ਰਹੀ ਹੈ, ਇਸ ਦਾ ਸਮਾਂ ਵਧਾਇਆ ਜਾਵੇ। ਇਸ ਦੇ ਜਵਾਬ ਵਿੱਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਓ.ਟੀ.ਐਸ. ਸਕੀਮ ਨਾਲ 1 ਲੱਖ ਰੁਪਏ ਦੇ ਬਕਾਇਆ 100% ਅਤੇ 1 ਲੱਖ ਤੋਂ 1 ਕਰੋੜ ਰੁਪਏ ਤੱਕ ਦੇ ਬਕਾਏ 50% ਮੁਆਫ ਕੀਤੇ ਗਏ ਹਨ। ਇਸ ਸਕੀਮ ਰਾਹੀਂ ਹਜ਼ਾਰਾਂ ਕਾਰੋਬਾਰੀਆਂ ਅਤੇ ਵਪਾਰੀਆਂ ਨੇ ਆਪਣੇ ਕੇਸਾਂ ਦਾ ਨਿਪਟਾਰਾ ਕੀਤਾ ਅਤੇ ਬਕਾਇਆ ਰਾਸ਼ੀ ਦਾ ਨਿਪਟਾਰਾ 30 ਜੂਨ ਤੱਕ ਹੋ ਜਾਵੇਗਾ। ਇਸ ਲਈ 30 ਜੂਨ ਤੱਕ ਅਪਲਾਈ ਕਰੋ।

ਸ਼ੀਤਲ ਮੁੰਜਾਲ ਨੇ ਦੱਸਿਆ ਕਿ ਉਸ ਦੀ ਅਬੋਹਰ ਵਿੱਚ ਕਾਸਮੈਟਿਕ ਦੀ ਦੁਕਾਨ ਹੈ। ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਵਪਾਰੀ ਵਰਗ ਸੰਤੁਸ਼ਟ ਹੈ। ਪਹਿਲਾਂ ਅਧਿਕਾਰੀ ਹਰ 2-3 ਮਹੀਨੇ ਬਾਅਦ ਬਿਨਾਂ ਕਿਸੇ ਕਾਰਨ ਦਸਤਾਵੇਜ਼ਾਂ ਦੀ ਜਾਂਚ ਕਰਵਾਉਣ ਦੇ ਨਾਂ ‘ਤੇ ਮੈਨੂੰ ਬਹੁਤ ਤੰਗ ਕਰਦੇ ਸਨ ਪਰ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਕੋਈ ਵੀ ਅਧਿਕਾਰੀ ਮੈਨੂੰ ਤੰਗ ਨਹੀਂ ਕਰਦਾ। ਆਮ ਆਦਮੀ ਪਾਰਟੀ ਦੀ ਸਰਕਾਰ ਬਹੁਤ ਵਧੀਆ ਕੰਮ ਕਰ ਰਹੀ ਹੈ।

ਜੋਸ਼ੀ ਨੇ ਦੱਸਿਆ ਕਿ ਉਨ੍ਹਾਂ ਦੀ ਅਬੋਹਰ ਵਿੱਚ ਰੈਡੀਮੇਡ ਕੱਪੜਿਆਂ ਦੀ ਦੁਕਾਨ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ‘ਚ ਪੰਜਾਬ ਦਾ ਵਪਾਰੀ ਬਿਨ੍ਹਾਂ ਕਿਸੇ ਡਰ ਤੋਂ ਆਪਣਾ ਕਾਰੋਬਾਰ ਕਰ ਰਿਹਾ ਹੈ, ਆਉਣ ਵਾਲੇ 3 ਸਾਲਾਂ ‘ਚ ਕਾਰੋਬਾਰ ਬਹੁਤ ਅੱਗੇ ਵੱਧ ਜਾਵੇਗਾ | ਜੋਸ਼ੀ ਨੇ ਕਿਹਾ ਕਿ ਹੁਣ ਆਪ ਸਰਕਾਰ ‘ਚ ਕੋਈ ਵੀ ਅਧਿਕਾਰੀ ਵਪਾਰੀਆਂ ਨੂੰ ਤੰਗ ਨਹੀਂ ਕਰਦਾ। ਹੁਣ ਜੋ ਵੀ ਅਧਿਕਾਰੀ ਹੁੰਦਾ ਹੈ, ਉਹ ਵਪਾਰੀਆਂ ਦੇ ਕੰਮ ਸਮੇਂ ‘ਤੇ ਪੂਰਾ ਕਰਦਾ ਹੈ।

ਪ੍ਰਵੀਨ ਕੁਮਾਰ ਜੱਗਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚ ਵਪਾਰੀਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ, ਵਪਾਰੀ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਆਪਣਾ ਕਾਰੋਬਾਰ ਕਰ ਰਹੇ ਹਨ। ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਅਫ਼ਸਰਸ਼ਾਹੀ ਵੀ ਕਿਸੇ ਵਪਾਰੀ ਨੂੰ ਤੰਗ ਨਹੀਂ ਕਰ ਰਹੀ। ‘ਆਪ’ ਸਰਕਾਰ ਨੇ ਪੰਜਾਬ ‘ਚ ਕਾਰੋਬਾਰੀਆਂ ਨੂੰ ਕਾਰੋਬਾਰ ਕਰਨ ਲਈ ਬਹੁਤ ਵਧੀਆ ਮਾਹੌਲ ਮੁਹੱਈਆ ਕਰਵਾਇਆ ਹੈ।

Tags: BREAKING NEWSLOK SABHA ELECTIONS 2024PUNJABWEB PORTALWISHAVWARTA.INਅਰਵਿੰਦ ਕੇਜਰੀਵਾਲ
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

by Jaspreet Kaur
November 17, 2026
0

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਖਡੂਰ ਸਾਹਿਬ ਤੋਂ ਐੱਮਪੀ ਅੰਮ੍ਰਿਤਪਾਲ ਸਿੰਘ ਨੂੰ ਲੈ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

by Ranjit Singh
November 17, 2026
0

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ ਚੰਡੀਗੜ੍ਹ,...

Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

by Ranjit Singh
November 17, 2026
0

Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ - ਗੁਰਦੀਪ ਗਿਰੀ ਮਹਾਰਾਜ ਤੋਂ ਲਿਆ ਆਸ਼ੀਰਵਾਦ - ਪੰਜਾਬ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

by Jaspreet Kaur
November 17, 2026
0

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਖਡੂਰ ਸਾਹਿਬ ਤੋਂ ਐੱਮਪੀ ਅੰਮ੍ਰਿਤਪਾਲ ਸਿੰਘ ਨੂੰ ਲੈ...

Most Popular

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

by Ranjit Singh
1 week ago
0

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ ਨਵੀਂ ਦਿੱਲੀ, 9 ਨਵੰਬਰ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 

No Result
View All Result
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA