ਅੱਜ ਮੋਗਾ ਅਦਾਲਤ ‘ਚ ਪੇਸ਼ ਹੋਏ ਵਿੱਤ ਮੰਤਰੀ ਚੀਮਾ, ਸਾਬਕਾ ਵਿਧਾਇਕ ਹਰਜੋਤ ਕਮਲ ਵੱਲੋਂ ਪਾਏ ਮਾਣਹਾਨੀ ਕੇਸ ਵਿੱਚ ਜਾਰੀ ਹੋਏ ਸਨ ਸੰਮਨ
ਚੰਡੀਗੜ੍ਹ 15 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਾਬਕਾ ਕਾਂਗਰਸੀ ਵਿਧਾਇਕ ਹਰਜੋਤ ਸਿੰਘ ਕਮਲ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਵਿੱਚ ਅੱਜ ਮੋਗਾ ਅਦਾਲਤ ਵਿੱਚ ਪੇਸ਼ ਹੋਣਗੇ। ਮੋਗਾ ਦੀ ਚੀਫ਼ ਜੁਡੀਸ਼ੀਅਲ ਮੈਜਿਸਟਰੇਟ (ਸੀਜੇਆਈਐਮ) ਪ੍ਰੀਤੀ ਸੁਖੀਜਾ ਨੇ ਦੋ ਸਾਲ ਪੁਰਾਣੇ ਇਸ ਕੇਸ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਨੂੰ 15 ਨਵੰਬਰ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਸਨ। ਪਟੀਸ਼ਨਰ ਡਾ. ਹਰਜੋਤ ਕਮਲ ਨੇ 21 ਜੁਲਾਈ 2020 ਨੂੰ ਜਦੋਂ ਚੀਮਾ ਵਿਰੋਧੀ ਧਿਰ ਦੇ ਨੇਤਾ ਸਨ ਤਾਂ ਇਸ ਮਾਮਲੇ ਵਿੱਚ ਅਦਾਲਤ ਤੱਕ ਪਹੁੰਚ ਕੀਤੀ ਸੀ। ਕਮਲ ਨੇ ਚੀਮਾ ‘ਤੇ ਉਹਨਾਂ ਦਾ ਅਕਸ ਖਰਾਬ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਉਂਦਿਆਂ ਅਦਾਲਤ ਦਾ ਰੁਖ ਕੀਤਾ।