ਅੱਜ ਰਾਜਪੁਰਾ ਆਉਣਗੇ ਕੇਂਦਰੀ ਮੰਤਰੀ ਮਨਸੁੱਖ ਮਾਂਡਵੀਆ
ਚੰਡੀਗੜ੍ਹ,5ਮਾਰਚ(ਵਿਸ਼ਵ ਵਾਰਤਾ)- ਕੇਂਦਰੀ ਸਿਹਤ ਮੰਤਰੀ ਮਨਸੁੱਖ ਮਾਂਡਵੀਆ ਅੱਜ ਐਤਵਾਰ ਨੂੰ ਰਾਜਪੁਰਾ ਵਿਖੇ ਆਉਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਭਾਜਪਾ ਦੇ ਸੂਬਾ ਮੀਡੀਆ ਸਹਿ ਸਕੱਤਰ ਹਰਦੇਵ ਸਿੰਘ ਉੱਭਾ ਨੇ ਦੱਸਿਆ ਕਿ ਕੇਂਦਰੀ ਸਿਹਤ ਮੰਤਰੀ ਰਾਜਪੁਰਾ ਵਿੱਚ ਆਉਣਗੇ। ਉਹਨਾਂ ਦੱਸਿਆ ਕਿ ਅੱਜ ਸ਼ਾਮ 4:00 ਵਜੇ ਕੇਂਦਰੀ ਸਿਹਤ ਮੰਤਰੀ ਮਨਸੁੱਖ ਮਾਂਡਵੀਆ ਗੁਰੂ ਅਰਜੁਨ ਦੇਵ ਕਲੌਨੀ ਰਾਜਪੁਰਾ ਵਿਖੇ ਇਕੱਠ ਨੂੰ ਸੰਬੋਧਨ ਕਰਨਗੇ। ਇਸ ਮੌਕੇ ਉਨ੍ਹਾਂ ਵੱਲੋਂ ਮੀਡੀਆ ਨਾਲ ਵੀ ਗੱਲਬਾਤ ਕੀਤੀ ਜਾਵੇਗੀ।