ਅੱਜ ਰਾਸ਼ਟਰਪਤੀ ਦੇ ਭਾਸ਼ਣ ਤੇ ਬੋਲਣਗੇ ਰਾਹੁਲ ਗਾਂਧੀ
ਚੰਡੀਗੜ੍ਹ, 9 ਫਰਵਰੀ(ਵਿਸ਼ਵ ਵਾਰਤਾ)- ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਪ੍ਰਦਰਸ਼ਨ ਦੇਖਣ ਨੂੰ ਮਿਲ ਰਹੇ ਹਨ। ਉਥੇ ਹੀ ਦਿੱਲੀ ਬਾਰਡਰ ਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਰੀਬ 75 ਦਿਨਾਂ ਤੋਂ ਕਿਸਾਨਾਂ ਦਾ ਅੰਦੋਲਨ ਲਗਾਤਾਰ ਚੱਲ ਰਿਹਾ ਹੈ। ਇਸ ਦੇ ਨਾਲ ਹੀ ਵਿਰੋਧੀ ਦਲ ਵੀ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਚੁੱਕੇ ਹਨ। ਉਥੇ ਹੀ ਕਾਂਗਰਸ ਵੀ ਲਗਾਤਾਰ ਇਹਨਾਂ ਕਾਨੂੰਨਾਂ ਦਾ ਵਿਰੋਧ ਕਰ ਰਹੀ ਹੈ। ਇਸ ਵਿਚਕਾਰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸੰਸਦ ਵਿੱਚ ਅੱਜ ਰਾਸ਼ਟਰਪਤੀ ਦੇ ਭਾਸ਼ਣ ਤੇ ਬੋਲਣਗੇ। ਸੰਸਦ ਵਿੱਚ ਕਾਂਗਰਸ ਕਿਸਾਨਾਂ ਦੇ ਮੁੱਦੇ ਤੇ ਸਰਕਾਰ ਨੂੰ ਘੇਰ ਚੁੱਕੀ ਹੈ। ਉਥੇ ਹੀ ਬਜਟ ਨੂੰ ਵੀ ਕਾਂਗਰਸ ਵੱਲੋਂ ਵਧਿਆ ਨਹੀਂ ਦੱਸਿਆ ਗਿਆ ।ਉਸ ਵਿਚਕਾਰ ਰਾਹੁਲ ਗਾਂਧੀ ਸੰਸਦ ਵਿੱਚ ਅੱਜ ਰਾਸ਼ਟਰਪਤੀ ਦੇ ਭਾਸ਼ਣ ਤੇ ਬੋਲਣਗੇ।