ਅੱਜ ਵਿਰੋਧੀ ਪਾਰਟੀਆਂ ਵੀ ਬਣਨਗੀਆਂ ਕਿਸਾਨ ਅੰਦੋਲਨ ਦਾ ਹਿੱਸਾ
ਕਿਸਾਨਾਂ ਦਾ ਸਾਥ ਦੇਣ ਲਈ ਜੰਤਰ ਮੰਤਰ ਜਾਣਗੇ ਰਾਹੁਲ ਗਾਂਧੀ ਅਤੇ ਵਿਰੋਧੀ ਧਿਰ ਦੇ ਕਈ ਵੱਡੇ ਆਗੂ
ਚੰਡੀਗੜ੍ਹ,6 ਅਗਸਤ(ਵਿਸ਼ਵ ਵਾਰਤਾ) ਕੇਂਦਰ ਦੁਆਰਾ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਪਿਛਲੇ 8 ਮਹੀਨੇ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਦਾ ਸਾਥ ਦੇਣ ਲਈ ਅੱਜ ਕਾਂਗਰਸ ਪਾਰਟੀ ਦੇ ਨੇਤਾ ਰਾਹੁਲ ਗਾਂਧੀ ਲਗਭਗ 1 ਵਜੇ ਜੰਤਰ ਮੰਤਰ ਤੇ ਜਾਣਗੇ। ਉਹਨਾਂ ਨਾਲ ਆਰਜੇਡੀ,ਸ਼ਿਵ ਸੈਨਾ ਅਤੇ ਤ੍ਰਿਣਮੂਲ ਕਾਂਗਰਸ ਸਮੇਤ ਹੋਰ ਵੀ ਕਈ ਵਿਰੋਧੀ ਪਾਰਟੀਆਂ ਦੇ ਨੇਤਾ ਹੋਣਗੇ।