ਅੱਜ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਆਉਣਗੇ ਪੰਜਾਬ
ਲੁਧਿਆਣਾ ’ਚ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਲਈ ਕਰਗਨੇ ਚੋਣ ਪ੍ਰਚਾਰ
ਚੰਡੀਗੜ੍ਹ, 28 ਮਈ(ਵਿਸ਼ਵ ਵਾਰਤਾ)- ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਚੋਣ ਮੈਦਾਨ ਪੂਰੀ ਤਰ੍ਹਾਂ ਭਖ ਗਿਆ ਹੈ। ਸਾਰੀਆਂ ਪਾਰਟੀਆਂ ਪੂਰੇ ਜ਼ੋਰਾਂ ਸ਼ੋਰਾਂ ਨਾਲ ਚੋਣ ਪ੍ਰਚਾਰ ਵਿੱਚ ਲੱਗੀਆਂ ਹੋਈਆਂ ਹਨ। ਇਸ ਸਬੰਧੀ ਪਾਰਟੀਆਂ ਨੇ ਵੋਟਰਾਂ ਨੂੰ ਆਪਣੇ ਹੱਕ ਵਿੱਚ ਲੁਭਾਉਣ ਲਈ ਜ਼ੋਰਦਾਰ ਮੁਹਿੰਮ ਵਿੱਢ ਦਿੱਤੀ ਹੈ। ਇਸ ਮੁਹਿੰਮ ਦੇ ਚਲਦਿਆਂ ਹੀ ਅੱਜ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਲੁਧਿਆਣਾ ਪਹੁੰਚ ਰਹੇ ਹਨ। ਅੱਜ ਉਹ ਭਾਜਪਾ ਉਮੀਦਵਾਰ ਸਾਂਸਦ ਰਵਨੀਤ ਸਿੰਘ ਬਿੱਟੂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ। ਇਸ ਤੋਂ ਇਲਾਵਾ ਵਿੱਤ ਮੰਤਰੀ ਕਾਰੋਬਾਰੀਆਂ ਨਾਲ ਵੀ ਮੀਟਿੰਗਾਂ ਕਰਨਗੇ।






















