ਅੱਜ ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰਨਗੇ ਪੰਜਾਬ ਬਜਟ 2023
ਚੰਡੀਗੜ੍ਹ,10ਮਾਰਚ(ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ 3 ਮਾਰਚ ਤੋਂ ਬਜਟ ਸੈਸ਼ਨ ਸ਼ੁਰੂ ਕੀਤਾ ਗਿਆ ਹੈ। ਅੱਜ 10ਮਾਰਚ ਨੂੰ ਸਵੇਰੇ 11ਵਜੇ ਵਿਧਾਨ ਸਭਾ ‘ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪੰਜਾਬ ਬਜਟ ਪੇਸ਼ ਕਰਨਗੇ। ਇਸ ਵਾਰ ਪੰਜਾਬ ਸਰਕਾਰ ਦਾ ਬਜਟ 2023 ਦੋ ਪੜਾਵਾਂ ਵਿੱਚ ਹੋ ਰਿਹਾ ਹੈ। ਪੰਜਾਬ ਸਰਕਾਰ ਦੇ ਐਲਾਨ ਅਨੁਸਾਰ ਬਜਟ ਦਾ ਪਹਿਲਾ ਪੜਾਅ 3 ਮਾਰਚ ਤੋਂ ਸ਼ੁਰੂ ਹੋ ਕੇ 11 ਮਾਰਚ ਤੱਕ ਹੋਵੇਗਾ, ਜਦਕਿ ਦੂਜਾ ਪੜਾਅ 22 ਮਾਰਚ ਤੋਂ 24 ਮਾਰਚ ਤੱਕ ਹੋਵੇਗਾ।