ਅੱਜ ਵੀ ਅਨੁਸ਼ਾਸਨੀ ਕਮੇਟੀ ਸਾਹਮਣੇ ਪੇਸ਼ ਨਹੀਂ ਹੋਣਗੇ ਜਗਮੀਤ ਬਰਾੜ
ਪੜ੍ਹੋ ਕੀ ਹੈ ਵਜ੍ਹਾ, ਪਾਰਟੀ ਕਰ ਸਕਦੀ ਹੈ ਕੋਈ ਵੱਡੀ ਕਾਰਵਾਈ
ਚੰਡੀਗੜ੍ਹ 10 ਦਸੰਬਰ(ਵਿਸ਼ਵ ਵਾਰਤਾ)- ਪਾਰਟੀ ਵਿਰੋਧੀ ਗਤਿਵਿਧੀਆਂ ਦੇ ਦੋਸ਼ਾਂ ਨੂੰ ਲੈ ਕੇ ਅਨੁਸ਼ਾਸਨੀ ਕਮੇਟੀ ਵੱਲੋਂ ਤਲਬ ਕੀਤੇ ਗਏ ਅਕਾਲੀ ਆਗੂ ਅਤੇ ਸਾਬਕਾ ਐੱਮਪੀ ਜਗਮੀਤ ਬਰਾੜ ਅੱਜ ਪੇਸ਼ ਕਮੇਟੀ ਸਾਹਮਣੇ ਪੇਸ਼ ਨਹੀਂ ਹੋਣਗੇ। ਜਾਣਕਾਰੀ ਅਨੁਸਾਰ ਉਹ ਕਿਤੇ ਬਾਹਰ ਹਨ ਜਿਸ ਕਾਰਨ ਅੱਜ ਕਮੇਟੀ ਅੱਗੇ ਪੇਸ਼ ਹੋਣਾ ਮੁਨਾਸਿਬ ਨਹੀਂ ਹੈ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਨਿਕਲ ਕੇ ਸਾਹਮਣੇ ਆ ਰਹੀ ਹੈ ਕਿ ਇਸ ਸੰਬੰਧ ਵਿੱਚ ਉਨ੍ਹਾਂ ਨੇ ਆਪਣਾ ਸਪੱਸ਼ਟੀਕਰਨ ਲਿਖਤੀ ਰੂਪ ‘ਚ ਅਨੁਸ਼ਾਸਨਿਕ ਕਮੇਟੀ ਨੂੰ ਭੇਜ ਦਿੱਤਾ ਹੈ ਤੇ ਇਸ ਦੀ ਇਕ ਕਾਪੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਵੀ ਭੇਜ ਦਿੱਤੀ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਅੱਜ ਦੁਪਹਿਰ 2 ਵਜੇ ਅਨੁਸ਼ਾਸਨਿਕ ਕਮੇਟੀ ਦੀ ਬੈਠਕ ਹੈ ਜਿਸ ਵਿਚ ਜਗਮੀਤ ਬਰਾੜ ਬਾਰੇ ਵੱਡਾ ਫ਼ੈਸਲਾ ਲਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਇਸਤੋਂ ਪਹਿਲਾਂ ਉਹਨਾਂ ਨੂੰ 6 ਦਸੰਬਰ ਨੂੰ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਗਿਆ ਸੀ। ਪਰ, ਉਹਨਾਂ ਨੇ 10 ਨੂੰ ਪੇਸ਼ ਹੋਣ ਦੀ ਮੰਗ ਕੀਤੀ ਸੀ। ਜਿਸ ਨੂੰ ਪਾਰਟੀ ਨੇ ਮੰਨ ਲਿਆ ਸੀ।