ਅੱਜ ਵੀ ED ਅੱਗੇ ਪੇਸ਼ ਨਹੀਂ ਹੋਏ ਅਰਵਿੰਦ ਕੇਜਰੀਵਾਲ
ਸੰਮਨ ਨੂੰ ਦੱਸਿਆ ਗੈਰ-ਕਾਨੂੰਨੀ
ਚੰਡੀਗੜ੍ਹ, 17ਮਾਰਚ(ਵਿਸ਼ਵ ਵਾਰਤਾ)- ਦਿੱਲੀ ਜਲ ਬੋਰਡ ‘ਚ ਕਥਿਤ ਬੇਨਿਯਮੀਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਸੰਮਨ ਜਾਰੀ ਹੋਣ ਤੋਂ ਬਾਅਦ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸਾਹਮਣੇ ਪੇਸ਼ ਨਹੀਂ ਹੋਏ।
ਦੱਸਣਯੋਗ ਹੈ ਕਿ ਬੀਤੇ ਦਿਨ ਕੇਜਰੀਵਾਲ ਨੂੰ ਈਡੀ ਨੇ ਸੰਮਨ ਜਾਰੀ ਕਰਕੇ ਅੱਜ ਪੁੱਛਗਿੱਛ ਲਈ ਤਲਬ ਕੀਤਾ ਸੀ। ਆਮ ਆਦਮੀ ਪਾਰਟੀ ਨੇ ਸੰਮਨਾਂ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਅਤੇ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ‘ਤੇ ਕੇਜਰੀਵਾਲ ਨੂੰ ਨਿਸ਼ਾਨਾ ਬਣਾਉਣ ਲਈ ਈਡੀ ਦੀ ਵਰਤੋਂ ਕਰਨ ਦਾ ਦੋਸ਼ ਲਗਾਇਆ। ਕੇਂਦਰੀ ਏਜੰਸੀ ਨੇ ਦਿੱਲੀ ਜਲ ਬੋਰਡ (ਡੀਜੇਬੀ) ਵਿੱਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਕੇਜਰੀਵਾਲ ਨੂੰ ਅੱਜ18 ਮਾਰਚ ਨੂੰ ਪੁੱਛਗਿੱਛ ਲਈ ਤਲਬ ਕੀਤਾ ਸੀ।