ਅੱਜ ਸ਼ਰਾਬ ਨੀਤੀ ਮਾਮਲੇ ‘ਚ ਅਰਵਿੰਦ ਕੇਜਰੀਵਾਲ ਤੋਂ ਪੁੱਛਗਿੱਛ ਕਰੇਗੀ CBI
ਕੇਜਰੀਵਾਲ ਦੇ ਨਾਲ ਦਿੱਲੀ ਮੰਤਰੀ ਮੰਡਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੀ ਜਾਣਗੇ ਸੀਬੀਆਈ ਦਫ਼ਤਰ
ਚੰਡੀਗੜ੍ਹ,16ਅਪ੍ਰੈਲ(ਵਿਸ਼ਵ ਵਾਰਤਾ)- ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਸੀਬੀਆਈ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਪੁੱਛਗਿੱਛ ਕਰੇਗੀ। ਏਜੰਸੀ ਨੇ ਉਹਨਾਂ ਨੂੰ 14 ਅਪ੍ਰੈਲ ਨੂੰ ਨੋਟਿਸ ਜਾਰੀ ਕਰਕੇ 16 ਅਪ੍ਰੈਲ ਨੂੰ ਸਵੇਰੇ 11 ਵਜੇ ਪੁੱਛਗਿੱਛ ਲਈ ਬੁਲਾਇਆ ਸੀ। ਕੇਜਰੀਵਾਲ ਦੇ ਨਾਲ ਦਿੱਲੀ ਸਰਕਾਰ ਦੇ ਸਾਰੇ ਮੰਤਰੀ, ‘ਆਪ’ ਸੰਸਦ ਮੈਂਬਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸੀਬੀਆਈ ਦਫ਼ਤਰ ਜਾਣਗੇ।ਕੇਜਰੀਵਾਲ ਦੀ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਦਿੱਲੀ ਪੁਲਸ ਨੇ ਸੀਬੀਆਈ ਦਫਤਰ ਦੇ ਆਲੇ-ਦੁਆਲੇ 1000 ਸੁਰੱਖਿਆ ਕਰਮਚਾਰੀ ਤਾਇਨਾਤ ਕਰਨ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਕੇਂਦਰੀ ਸੁਰੱਖਿਆ ਬਲ ਵੀ ਤਾਇਨਾਤ ਰਹੇਗਾ।
ਦੱਸ ਦੇਈਏ ਕਿ ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਇਸ ਮਾਮਲੇ ਵਿੱਚ ਈਡੀ ਦੀ ਹਿਰਾਸਤ ਵਿੱਚ ਹਨ। ਉਸ ਨੂੰ ਸੀਬੀਆਈ ਨੇ 8 ਘੰਟੇ ਦੀ ਪੁੱਛਗਿੱਛ ਤੋਂ ਬਾਅਦ 26 ਫਰਵਰੀ ਨੂੰ ਗ੍ਰਿਫਤਾਰ ਕੀਤਾ ਸੀ।