ਅੱਜ ਸੂਬੇ ‘ਚ ਠੇਕੇ ਰਹਿਣਗੇ ਬੰਦ
ਚੰਡੀਗੜ੍ਹ, 4 ਜੂਨ (ਵਿਸ਼ਵ ਵਾਰਤਾ):- ਪੂਰੇ ਪੰਜਾਬ ‘ਚ ਅੱਜ ਵੋਟਾਂ ਦੀ ਗਿਣਤੀ ਵਾਲੇ ਦਿਨ ਨੂੰ ਡਰਾਈ ਡੇਅ ਐਲਾਨਿਆ ਗਿਆ ਹੈ। ਅੱਜ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ, ਇਸ ਦੌਰਾਨ ਸੂਬੇ ਭਰ ਵਿਚ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਹੋਟਲਾਂ ਅਤੇ ਰੈਸਟੋਰੈਂਟਾਂ ‘ਚ ਵੀ ਸ਼ਰਾਬ ਵਰਤਾਉਣ ‘ਤੇ ਪਬੰਦੀ ਰਹੇਗੀ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋ ਇਸ ਬਾਬਤ ਪਹਿਲਾਂ ਹੀ ਜਾਣਕਾਰੀ ਸਾਂਝੀ ਕੀਤੀ ਜਾ ਚੁੱਕੀ ਹੈ। ਬਿਨ੍ਹਾ ਲਾਇਸੈਂਸ ਵਾਲੇ ਹਾਤਿਆਂ ‘ਚ ਸ਼ਰਾਬ ਸਟੋਰ ਕਰਨ ‘ਤੇ ਮੁਕੰਮਲ ਪਾਬੰਦੀ ਦੇ ਹੁਕਮ ਸਖਤੀ ਨਾਲ ਲਾਗੂ ਕੀਤੇ ਜਾਣਗੇ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।