ਅੱਜ ਸੰਯੁਕਤ ਕਿਸਾਨ ਮੋਰਚੇ ਦੀ ਦਿੱਲੀ ਵਿੱਚ ਅਹਿਮ ਮੀਟਿੰਗ
ਕਿਸਾਨ ਅੰਦੋਲਨ ਵਾਪਸ ਲੈਣ ਦੇ ਫੈਸਲੇ ਦਾ ਅੱਜ ਹੋ ਸਕਦਾ ਹੈ ਐਲਾਨ
ਚੰਡੀਗੜ੍ਹ,9 ਦਸੰਬਰ(ਵਿਸ਼ਵ ਵਾਰਤਾ)- ਸੰਯੁਕਤ ਕਿਸਾਨ ਮੋਰਚਾ (SKM) ਅੱਜ ਦੁਪਹਿਰ ਨੂੰ ਦਿੱਲੀ ਦੇ ਸਿੰਘੂ ਬਾਰਡਰ ‘ਤੇ ਮੀਟਿੰਗ ਕਰੇਗਾ, ਜਿਸ ਵਿੱਚ ਇਸ ਦੇ ਦਾਇਰੇ ਹੇਠਲੀਆਂ 32 ਯੂਨੀਅਨਾਂ ਵੱਲੋਂ ਸਰਕਾਰ ਦੇ ਸੋਧੇ ਹੋਏ ਖਰੜੇ ਦੇ ਪ੍ਰਸਤਾਵ ਨੂੰ ਸਵੀਕਾਰ ਕਰਨ ਤੋਂ ਬਾਅਦ ਖੇਤੀ ਕਾਨੂੰਨਾਂ ਦੇ ਖਿਲਾਫ ਸਾਲ ਭਰ ਤੋਂ ਚੱਲ ਰਹੇ ਪ੍ਰਦਰਸ਼ਨ ਨੂੰ ਖਤਮ ਕਰਨ ਦੇ ਫੈਸਲੇ ਦਾ ਐਲਾਨ ਹੋ ਸਕਦਾ ਹੈ।