ਅੱਜ ਸੱਚਖੰਡ ਬੱਲਾਂ ਪਹੁੰਚਣਗੇ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ
ਚੰਡੀਗੜ੍ਹ,25ਮਾਰਚ(ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣਗੇ। ਜਿਸਦੇ ਮੱਦੇਨਜ਼ਰ ਇਲਾਕੇ ਵਿੱਚ ਸੁਰੱਖਿਆ ਵਿਵਸਥਾ ਵੀ ਮਜ਼ਬੂਤ ਕਰ ਦਿੱਤੀ ਗਈ ਹੈ। ਆਉਣ ਜਾਣ ਵਾਲੇ ਹਰ ਵਾਹਨ ਦੀ ਚੈਕਿੰਗ ਕੀਤੀ ਜਾ ਰਹੀ ਹੈ। ਡੇਰਾ ਸੱਚਖੰਡ ਬੱਲਾਂ ਵਿੱਚ ਪੁਲੀਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਵਿਧਾਇਕ ਤੇ ਡਿਪਟੀ ਕਮਿਸ਼ਨਰ ਨੇ ਸਾਰੇ ਲੋੜੀਂਦੇ ਪ੍ਰਬੰਧ ਕਰਨ ਲਈ ਕਿਹਾ ਹੈ।























