ਅੱਜ ਹਟਾ ਲਓ ਆਪਣੇ ਸੋਸ਼ਲ ਮੀਡੀਆ ਤੋਂ ਹਥਿਆਰਾਂ ਵਾਲੀਆਂ ਫੋਟੋਆਂ ਅਤੇ ਵੀਡੀਓਜ਼
ਪੰਜਾਬ ਪੁਲਿਸ ਦੀ ਡੈੱਡਲਾਈਨ ਅੱਜ ਹੋ ਰਹੀ ਹੈ ਖਤਮ, ਵੱਧ ਸਕਦੀ ਹੈ ਮੁਸ਼ਕਿਲ
ਚੰਡੀਗੜ੍ਹ 29 ਨਵੰਬਰ(ਵਿਸ਼ਵ ਵਾਰਤਾ) – ਪੰਜਾਬ ਪੁਲਿਸ ਵੱਲੋਂ ਗੰਨ ਕਲਚਰ ਤੇ ਨਕੇਲ ਕੱਸਣ ਲਈ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸੰਬੰਧ ਵਿੱਚ ਸੋਸ਼ਲ ਮੀਡੀਆ ‘ਤੇ ਗੰਨ ਕਲਚਰ ਨਾਲ ਸਬੰਧਤ ਪੋਸਟਾਂ ਅਪਲੋਡ ਕੀਤੇ ਜਾਣ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਪੰਜਾਬ ਵਿਚ ਹਲਚਲ ਮਚੀ ਹੋਈ ਹੈ। ਪੁਲਿਸ ਨੇ ਬੀਤੇ ਦਿਨੀਂ ਵੱਡੇ ਪੱਧਰ ਤੇ ਲੋਕਾਂ ਖਿਲਾਫ ਕਈ ਮਾਮਲੇ ਦਰਜ ਕੀਤੇ ਸਨ। ਇਸ ਮੁੱਦੇ ‘ਤੇ ਵਿਰੋਧੀ ਪਾਰਟੀਆਂ ਅਤੇ ਆਮ ਲੋਕਾਂ ਵੱਲੋਂ ਪੰਜਾਬ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ ਗਈ ਸੀ।
ਇਸ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ‘ਤੇ ਪੰਜਾਬ ਪੁਲਿਸ ਨੇ ਲੋਕਾਂ ਨੂੰ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਗੰਨ ਕਲਚਰ ਨਾਲ ਸਬੰਧਤ ਪੋਸਟਾਂ ਨੂੰ ਹਟਾਉਣ ਲਈ 3 ਦਿਨਾਂ ਦਾ ਸਮਾਂ ਦਿੱਤਾ ਸੀ। ਪਰ ਅੱਜ ਇਸ ਡੈੱਡਲਾਈਨ ਦਾ ਆਖਰੀ ਦਿਨ ਹੈ। 72 ਘੰਟੇ ਪੂਰੇ ਹੋਣ ‘ਤੇ ਪੰਜਾਬ ਪੁਲਿਸ ਸੋਸ਼ਲ ਮੀਡੀਆ ‘ਤੇ ਗੰਨ ਕਲਚਰ ਨਾਲ ਸਬੰਧਤ ਪੋਸਟਾਂ ਅਪਲੋਡ ਕਰਨ ਵਾਲੇ ਲੋਕਾਂ ਵਿਰੁੱਧ ਕੇਸ ਦਰਜ ਕਰਨ ਦੀ ਪ੍ਰਕਿਰਿਆ ਦੁਬਾਰਾ ਸ਼ੁਰੂ ਕਰ ਸਕਦੀ ਹੈ।
https://twitter.com/DGPPunjabPolice/status/1596376844483563522?s=20&t=LwykfSRaV-FN3RNSxjL-qQ
ਇਸ ਦੇ ਨਾਲ ਹੀ ਦੱਸ ਦਈਏ ਕਿ ਇਸ ਦੌਰਾਨ ਇੱਕ 6 ਸਾਲ ਪੁਰਾਣੇ ਮਾਮਲੇ ਵਿੱਚ 10 ਸਾਲਾ ਬੱਚੇ ਤੇ ਐਫਆਈਆਰ ਕਰਨ ਨੂੰ ਲੈ ਕੇ ਸ ਰਕਾਰ ਅਤੇ ਪੁਲਿਸ ਆਪਣੀ ਇਸ ਕਾਰਵਾਈ ਨੂੰ ਲੈ ਕੇ ਵਿਰੋਧੀ ਦਲਾਂ ਦੇ ਨਾਲ ਨਾਲ ਆਮ ਲੋਕਾਂ ਦੇ ਨਿਸ਼ਾਨ ਤੇ ਵੀ ਆ ਗਈ ਸੀ। ਜਿਸ ਤੋਂ ਬਾਅਦ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਲੋਕਾਂ ਨੂੰ ਆਪਣੀਆਂ ਤਸਵੀਰਾਂ ਸੋਸ਼ਲ ਮੀਡੀਆ ਤੋਂ ਹਟਾਉਣ ਲਈ ਤਿੰਨ ਦਿਨਾਂ ਦਾ ਸਮਾਂ ਦਿੱਤਾ ਸੀ।























