ਅੱਜ ਖੁੱਲ੍ਹ ਸਕਦੀ ਹੈ ਐਸਟੀਐਫ ਦੀ ਬਹੁ-ਕਰੋੜੀ ਡਰੱਗ ਰੈਕੇਟ ਨਾਲ ਜੁੜੀ ਅਹਿਮ ਰਿਪੋਰਟ
ਕਈ ਸਿਆਸੀ ਲੀਡਰਾਂ ਤੇ ਅਧਿਕਾਰੀਆਂ ਦਾ ਡਰੱਗ ਰੈਕੇਟ ਨਾਲ ਜੁੜੇ ਹੋਣ ਦਾ ਹੋ ਸਕਦਾ ਹੈ ਖੁਲਾਸਾ
ਚੰਡੀਗੜ੍ਹ,13 ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਦੇ ਬਹੁ-ਕਰੋੜੀ ਡਰੱਗ ਰੈਕੇਟ ਨਾਲ ਜੁੜੀ ਸਪੈਸ਼ਲ ਟਾਸਕ ਫੋਰਸ ਦੀ ਰਿਪੋਰਟ ਅੱਜ ਹਾਈ ਕੋਰਟ ਵਿੱਚ ਖੁੱਲ੍ਹ ਸਕਦੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਟਵੀਟ ਰਾਹੀਂ ਇਸ ਗੱਲ ਦਾ ਜਿਕਰ ਕਰਦਿਆਂ ਕਿਹਾ ਹੈ ਕਿ “ਸਾਢੇ ਤਿੰਨ ਸਾਲਾਂ ਦੇ ਲੰਮੇ ਵਕਫੇ ਬਾਅਦ ਅੱਜ ਡਰੱਗ ਰੈਕੇਟ ਨਾਲ ਜੁੜੇ ਲੋਕਾਂ ਦੇ ਨਾਵਾਂ ਦਾ ਖੁਲਾਸਾ ਹੋ ਸਕਦਾ ਹੈ।”
ਸਿੱਧੂ ਨੇ ਆਪਣੇ ਟਵੀਟ ਰਾਹੀਂ ਡਰੱਗ ਨਾਲ ਜੁੜੇ ਹੋਣ ਦੇ ਇਲਜ਼ਾਮ ਝੱਲਣ ਵਾਲੇ ਇੱਕ ਵੱਡੇ ਸਿਆਸੀ ਲੀਡਰ ਤੇ ਵੀ ਨਿਸ਼ਾਨਾ ਵਿੰਨ੍ਹਿਆ ਹੈ।
https://twitter.com/sherryontopp/status/1448132989284610051?s=20