ਅੱਜ ਹੋ ਸਕਦਾ ਹੈ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਦਾ ਐਲਾਨ
ਅੰਮ੍ਰਿਤਸਰ ਏਅਰਪੋਰਟ ਪਹੁੰਚੇ ਅਰਵਿੰਦ ਕੇਜਰੀਵਾਲ
ਅੱਜ ਮੋਗਾ ਤੋਂ ਕਰਨਗੇ ਆਮ ਆਦਮੀ ਪਾਰਟੀ ਦੇ ‘ਮਿਸ਼ਨ ਪੰਜਾਬ’ ਦੀ ਸ਼ੁਰੂਆਤ
ਚੰਡੀਗੜ੍ਹ,22 ਨਵੰਬਰ(ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਅੰਮ੍ਰਿਤਸਰ ਏਅਰਪੋਰਟ ਪਹੁੰਚੇ । ਇੱਥੋਂ ਉਹ ਸਿੱਧਾ ਮੋਗਾ ਪਹੁੰਚ ਕੇ ਪਾਰਟੀ ਦੇ ਮਿਸ਼ਨ ਪੰਜਾਬ ਦੀ ਸ਼ੁਰੂਆਤ ਕਰਨਗੇ। ਅਰਵਿੰਦ ਕੇਜਰੀਵਾਲ ਦੀ ਇਸ ਪੰਜਾਬ ਫੇਰੀ ਨੂੰ ਇਸ ਕਰਕੇ ਵੀ ਅਹਿਮੀਅਤ ਦਿੱਤੀ ਜਾ ਰਹੀ ਹੈ ਕਿ ਇਸ ਫੇਰੀ ਦੌਰਾਨ ਹੀ ਅਰਵਿੰਦ ਕੇਜਰੀਵਾਲ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਦੇ ਨਾਮ ਦਾ ਐਲਾਨ ਕਰ ਸਕਦੇ ਹਨ।






















