ਅੱਜ ਹੋ ਸਕਦਾ ਹੈ ਪੰਜਾਬ ਮੰਤਰੀ ਮੰਡਲ ਦਾ ਵਿਸਥਾਰ
ਇਹ 2 ਆਗੂ ਬਣ ਸਕਦੇ ਹਨ ਮੰਤਰੀ
ਚੰਡੀਗੜ੍ਹ, 31 ਮਈ (ਵਿਸ਼ਵ ਵਾਰਤਾ) ਅੱਜ ਪੰਜਾਬ ਕੈਬਨਿਟ ਦਾ ਵਿਸਥਾਰ ਹੋ ਸਕਦਾ ਹੈ, ਦੱਸ ਦਈਏ ਕਿ ਇਸ ਤੋਂ ਪਹਿਲਾਂ ਹੀ ਕੈਬਨਿਟ ਮੰਤਰੀ ਡਾ.ਇੰਦਰਵੀਰ ਨਿੱਝਰ ਨੇ ਪੰਜਾਬ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਮੰਤਰੀ ਮੰਡਲ ‘ਚ ਦੋ ਚਿਹਰੇ ਸ਼ਾਮਲ ਕੀਤੇ ਜਾਣਗੇ, ਸਵੇਰੇ 11 ਵਜੇ ਰਾਜਪਾਲ ਦੋ ਨਵੇਂ ਮੰਤਰੀਆਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਉਣਗੇ। ਗੁਰਮੀਤ ਸਿੰਘ ਖੁੱਡੀਆਂ ਅਤੇ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਨੂੰ ਵਜ਼ਾਰਤ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ।
ਦੱਸ ਦਈਏ ਕਿ ਗੁਰਮੀਤ ਸਿੰਘ ਖੁੱਡੀਆਂ ਪੰਜਾਬ ਦੀ ਲੰਬੀ ਸੀਟ ਤੋਂ ‘ਆਪ’ ਦੇ ਵਿਧਾਇਕ ਹਨ। ਇਸ ਦੇ ਨਾਲ ਹੀ ਬਲਕਾਰ ਸਿੰਘ ਪੰਜਾਬ ਦੀ ਕਰਤਾਰਪੁਰ ਵਿਧਾਨ ਸਭਾ ਸੀਟ ਤੋਂ ‘ਆਪ’ ਦੇ ਵਿਧਾਇਕ ਹਨ।