ਅੱਜ 484 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 920 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ
ਕੋਵਿਡ ਦੇ 5 ਮਰੀਜਾਂ ਦੀ ਹੋਈ ਮੌਤ

ਐਸ.ਏ.ਐਸ ਨਗਰ, 23 ਅਪ੍ਰੈਲ (ਸਤੀਸ਼ ਕੁਮਾਰ ਪੱਪੀ);-ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 40167 ਮਿਲੇ ਹਨ ਜਿਨ੍ਹਾਂ ਵਿੱਚੋਂ 32036 ਮਰੀਜ਼ ਠੀਕ ਹੋ ਗਏ ਅਤੇ 7602 ਕੇਸ ਐਕਟੀਵ ਹਨ । ਜਦਕਿ 529 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 484 ਮਰੀਜ਼ ਠੀਕ ਹੋਏ ਹਨ ਅਤੇ 920 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 5 ਮਰੀਜਾਂ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 69 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 339 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 20 ਕੇਸ ,ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 25 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 39 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 95 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 17 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 316 ਕੇਸ ਸ਼ਾਮਲ ਹਨ।
920 Positive Cases, 484 Recoveries, 5 Death
Derabassi-69
Dhakoli-339
Lalru-20
Boothgarh-25
Gharuan-39
Kharar-95
Kurali-17
Banur-0
Mohali-316
Total Positive Count – 40167
Total Cured – 32036
Total Active – 7602
Total Deaths – 529






















