ਅੱਜ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਐਲਾਨੇਗਾ ਪੰਜਾਬ ਸਕੂਲ ਸਿੱਖਿਆ ਬੋਰਡ
ਚੰਡੀਗੜ੍ਹ, 30ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਮੰਗਲਵਾਰ ਨੂੰ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਦਾ ਐਲਾਨ ਕੀਤਾ ਜਾਵੇਗਾ। ਨਤੀਜਾ ਐਲਾਨਣ ਦਾ ਸਮਾਂ ਸ਼ਾਮ 4 ਵਜੇ ਰੱਖਿਆ ਗਿਆ ਹੈ। ਜਦਕਿ ਵਿਦਿਆਰਥੀ ਬੁੱਧਵਾਰ ਸਵੇਰੇ 7 ਵਜੇ ਤੋਂ ਬੋਰਡ ਦੀ ਵੈੱਬਸਾਈਟ ਤੋਂ ਨਤੀਜਾ ਦੇਖ ਸਕਣਗੇ। ਨਤੀਜੇ ਸਬੰਧੀ ਵਧੇਰੇ ਜਾਣਕਾਰੀ ਬੋਰਡ ਦੀ ਵੈੱਬਸਾਈਟ www.pseb.ac.in ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।