ਅੱਜ IPL ‘ਚ ਦੂਜਾ ਮੈਚ ਗੁਜਰਾਤ ਟਾਈਟਨਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ
ਜਾਣੋ, ਸੰਭਾਵਿਤ ਪਲੇਇੰਗ 11
ਚੰਡੀਗੜ੍ਹ,16ਅਪ੍ਰੈਲ(ਵਿਸ਼ਵ ਵਾਰਤਾ)- ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਇਸ ਸੀਜ਼ਨ ‘ਚ ਅੱਜ ਫਿਰ ਤੋਂ ਡਬਲ ਹੈਡਰ ਮੈਚ ਖੇਡੇ ਜਾਣਗੇ। ਦਿਨ ਦਾ ਦੂਜਾ ਮੈਚ ਮੌਜੂਦਾ ਚੈਂਪੀਅਨ ਗੁਜਰਾਤ ਟਾਈਟਨਜ਼ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਹੋਵੇਗਾ ਜੋ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਇਹ ਮੈਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਦੱਸ ਦਈਏ ਕਿ ਇਹ ਦੋਵੇਂ ਟੀਮਾਂ ਪਿਛਲੇ ਸਾਲ ਦੀਆਂ ਫਾਈਨਲਿਸਟ ਸਨ। ਫਾਈਨਲ ਮੈਚ ਵਿੱਚ ਗੁਜਰਾਤ ਨੇ ਰਾਜਸਥਾਨ ਨੂੰ ਸੱਤ ਵਿਕਟਾਂ ਨਾਲ ਹਰਾ ਕੇ ਟਰਾਫੀ ’ਤੇ ਕਬਜ਼ਾ ਕੀਤਾ ਸੀ।
ਦੋਵਾਂ ਟੀਮਾਂ ਦੇ ਸੰਭਾਵਿਤ ਪਲੇਇੰਗ 11
ਰਾਜਸਥਾਨ ਰਾਇਲਜ਼: ਸੰਜੂ ਸੈਮਸਨ (ਕਪਤਾਨ ਅਤੇ ਵਿਕਟਕੀਪਰ), ਜੋਸ ਬਟਲਰ, ਯਸ਼ਸਵੀ ਜੈਸਵਾਲ, ਦੇਵਦੱਤ ਪਡਿਕਲ, ਧਰੁਵ ਜੁਰੇਲ, ਸ਼ਿਮਰੋਨ ਹੇਟਮਾਇਰ, ਰਵੀਚੰਦਰਨ ਅਸ਼ਵਿਨ, ਜੇਸਨ ਹੋਲਡਰ, ਯੁਜਵੇਂਦਰ ਚਾਹਲ, ਕੁਲਦੀਪ ਸੇਨ ਅਤੇ ਸੰਦੀਪ ਸ਼ਰਮਾ।
ਗੁਜਰਾਤ ਟਾਇਟਨਸ: ਹਾਰਦਿਕ ਪੰਡਯਾ (ਕਪਤਾਨ), ਸ਼ੁਭਮਨ ਗਿੱਲ, ਰਿਧੀਮਾਨ ਸਾਹਾ (ਵਿਕਟਕੀਪਰ), ਸਾਈ ਸੁਦਰਸ਼ਨ, ਵਿਜੇ ਸ਼ੰਕਰ, ਰਾਹੁਲ ਤਿਵਾਤੀਆ, ਡੇਵਿਡ ਮਿਲਰ, ਰਾਸ਼ਿਦ ਖਾਨ, ਮੁਹੰਮਦ ਸ਼ਮੀ, ਜੇਸ਼ੂਆ ਲਿਟਲ, ਅਤੇ ਅਲਜ਼ਾਰੀ ਜੋਸੇਫ।