ਅੱਜ IPL ‘ਚ ਲਖਨਊ ਸੁਪਰ ਜਾਇੰਟਸ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਹੋਣਗੇ ਆਹਮੋ-ਸਾਹਮਣੇ
ਚੰਡੀਗੜ੍ਹ, 1ਮਈ(ਵਿਸ਼ਵ ਵਾਰਤਾ)-ਇੰਡੀਅਨ ਪ੍ਰੀਮੀਅਰ ਲੀਗ (IPL) ਵਿੱਚ ਅੱਜ ਲੀਗ ਪੜਾਅ ਦਾ ਮੈਚ ਲਖਨਊ ਸੁਪਰ ਜਾਇੰਟਸ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਲਖਨਊ ਦੇ ਏਕਾਨਾ ਕ੍ਰਿਕਟ ਸਟੇਡੀਅਮ ‘ਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਲਖਨਊ ਅਤੇ ਬੈਂਗਲੁਰੂ ਪਹਿਲੀ ਵਾਰ ਏਕਾਨਾ ਮੈਦਾਨ ‘ਤੇ ਆਹਮੋ-ਸਾਹਮਣੇ ਹੋਣਗੇ। ਦੋਵੇਂ ਟੀਮਾਂ ਇਸ ਸੀਜ਼ਨ ‘ਚ ਦੂਜੀ ਵਾਰ ਆਹਮੋ-ਸਾਹਮਣੇ ਹੋਣਗੀਆਂ। ਇਸ ਤੋਂ ਪਹਿਲਾਂ ਸੀਜ਼ਨ ਦੇ 15ਵੇਂ ਮੈਚ ‘ਚ ਦੋਵੇਂ ਆਹਮੋ-ਸਾਹਮਣੇ ਹੋਏ ਸਨ, ਉਦੋਂ ਲਖਨਊ ਨੇ ਇਕ ਵਿਕਟ ਨਾਲ ਜਿੱਤ ਦਰਜ ਕੀਤੀ ਸੀ।
ਦੋਵਾਂ ਟੀਮਾਂ ਦੇ ਸੰਭਾਵਿਤ ਪਲੇਇੰਗ 11
ਲਖਨਊ ਸੁਪਰ ਜਾਇੰਟਸ: ਕੇਐਲ ਰਾਹੁਲ (ਕਪਤਾਨ), ਕਾਇਲ ਮੇਅਰਸ, ਦੀਪਕ ਹੁੱਡਾ, ਮਾਰਕਸ ਸਟੋਇਨਿਸ, ਕਰੁਣਾਲ ਪੰਡਯਾ, ਨਿਕੋਲਸ ਪੂਰਨ (ਵਿਕਟਕੀਪਰ), ਆਯੂਸ਼ ਬਡੋਨੀ, ਨਵੀਨ-ਉਲ-ਹੱਕ, ਯਸ਼ ਠਾਕੁਰ, ਅਵੇਸ਼ ਖਾਨ ਅਤੇ ਰਵੀ ਬਿਸ਼ਨੋਈ।
ਰਾਇਲ ਚੈਲੰਜਰਜ਼ ਬੰਗਲੌਰ: ਵਿਰਾਟ ਕੋਹਲੀ (ਕਪਤਾਨ), ਮਹੀਪਾਲ ਲੋਮਰੋਰ, ਗਲੇਨ ਮੈਕਸਵੈੱਲ, ਸ਼ਾਹਬਾਜ਼ ਅਹਿਮਦ, ਦਿਨੇਸ਼ ਕਾਰਤਿਕ (ਵਿਕਟਕੀਪਰ), ਸੁਯਸ਼ ਪ੍ਰਭੂਦੇਸਾਈ, ਵਨਿਦੂ ਹਸਾਰੰਗਾ, ਵਿਜੇ ਕੁਮਾਰ ਵੈਸ਼ਾਖ, ਮੁਹੰਮਦ ਸਿਰਾਜ, ਡੇਵਿਡ ਵਿਲੀ ਅਤੇ ਹਰਸ਼ਲ ਪਟੇਲ।