ਅੱਤਵਾਦੀ ਅਰਸ਼ ਡੱਲਾ ਦੇ ਸਾਥੀ ਗੈਂਗਸਟਰ ਅਤੇ ਪੁਲਿਸ ਵਿਚਾਲੇ ਹੋਇਆ ਮੁਕਾਬਲਾ
ਮੁਠਭੇੜ ਤੋਂ ਬਾਅਦ ਗੈਂਗਸਟਰ ਗ੍ਰਿਫਤਾਰ
ਚੰਡੀਗੜ੍ਹ 13 ਜਨਵਰੀ(ਵਿਸ਼ਵ ਵਾਰਤਾ) – ਇਸ ਸਮੇਂ ਦੀ ਵੱਡੀ ਖਬਰ ਫਿਰੋਜਪੁਰ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਪਿਛਲੇ ਦਿਨ ਅੱਤਵਾਦੀ ਐਲਾਨੇ ਗਏ ਗੈਂਗਸਟਰ ਅਰਸ਼ ਡੱਲਾ ਦੇ ਕਰੀਬੀ ਗੈਂਗਸਟਰ ਗੁਰਪਿਆਰ ਸਿੰਘ ਨਾਲ ਪੁਲਿਸ ਦਾ ਮੁਕਾਬਲਾ ਹੋਇਆ ਹੈ । ਇਸ ਮੁਕਾਬਲੇ ਵਿੱਚ ਗੈਂਗਸਟਰ ਦੇ ਲੱਤ ‘ਤੇ ਗੋਲੀ ਵੱਜੀ ਹੈ। ਜਿਸ ਤੋਂ ਬਾਅਦ ਉਸਨੂੰ ਕਾਬੂ ਕਰ ਲਿਆ ਗਿਆ ਹੈ।ਹੋਰ ਜਾਣਕਾਰੀ ਅਨੁਸਾਰ ਗੈਂਗਸਟਰ ਰੇਕੀ ਕਰਨ ਲਈ ਜਾ ਰਿਹਾ ਸੀ। ਜਿਸ ਦੀ ਪੁਲਿਸ ਨੂੰ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਜਦੋਂ ਪੁਲਿਸ ਨੇ ਉਸਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸਨੇ ਪੁਲਿਸ ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਜਵਾਬੀ ਫਾਇਰਿੰਗ ਵਿੱਚ ਉਹ ਜ਼ਖ਼ਮੀ ਹੋ ਗਿਆ। ਇਸ ਦੇ ਨਾਲ ਹੀ ਗੁਰਪਿਆਰ ਸਿੰਘ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਹੈ।