ਅੱਤਵਾਦੀ ਲਖਬੀਰ ਲੰਡਾ ਦਾ ਇੱਕ ਹੋਰ ਗੁਰਗਾ ਬਿਹਾਰ ਵਿੱਚ ਗ੍ਰਿਫਤਾਰ
ਬਿਹਾਰ ਪੁਲਿਸ ਨੇ ਪੰਜਾਬ ਪੁਲਿਸ ਦੇ ਕੀਤਾ ਹਵਾਲੇ; ਪੰਜਾਬ ਲਿਆ ਕੇ ਕੀਤਾ ਜਾਵੇਗੀ ਪੁੱਛਗਿੱਛ
ਚੰਡੀਗੜ੍ਹ,28 ਸਤੰਬਰ(ਵਿਸ਼ਵ ਵਾਰਤਾ)- ਇਸ ਸਮੇਂ ਦੀ ਵੱਡੀ ਅੱਪਡੇਟ ਬਿਹਾਰ ਤੋਂ ਸਾਹਮਣੇ ਆ ਰਹੀ ਹੈ ਜੋ ਕਿ ਪਾਕਿਸਤਾਨ ਬੇਸਡ ਅੱਤਵਾਦੀ ਲਖਬੀਰ ਲੰਡਾ ਨਾਲ ਜੁੜੀ ਹੋਈ ਹੈ। ਜਾਣਕਾਰੀ ਅਨੁਸਾਰ ਬਿਹਾਰ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਇੱਕ ਹੋਰ ਸ਼ੂਟਰ ਨੂੰ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਬਦਮਾਸ਼ ਨੂੰ ਪੁਲਸ ਨੇ ਬਿਹਾਰ ਦੇ ਜਮੁਈ ਤੋਂ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਫੜਿਆ ਗਿਆ ਮੁਲਜ਼ਮ ਗੈਂਗਸਟਰ ਲਖਬੀਰ ਲੰਡਾ ਦਾ ਖਾਸਮਖਾਸ ਹੈ। ਜਿਸਦੀ ਪਛਾਣ ਕਰਨ ਮਾਨ ਵਜੋਂ ਹੋਈ ਹੈ। ਉਹ ਲਖਬੀਰ ਲੰਡਾ ਦੇ ਕਹਿਣ ‘ਤੇ ਭਾਰਤ ‘ਚ ਕੰਮ ਕਰਦਾ ਸੀ। ਦੋਸ਼ੀ ਦਾ ਅਪਰਾਧ ਦੀ ਦੁਨੀਆ ‘ਚ ਕਾਫੀ ਨਾਂ ਹੈ। ਗ੍ਰਿਫਤਾਰ ਕਰਨ ਮਾਨ ਹਥਿਆਰਾਂ ਅਤੇ ਨਸ਼ਾ ਤਸਕਰੀ ਗਰੋਹ ਦਾ ਵੀ ਸਾਥੀ ਹੈ। ਪੁਲਿਸ ਉਸ ਤੋਂ ਲੰਡਾ ਬਾਰੇ ਵੀ ਪੁੱਛਗਿੱਛ ਕਰੇਗੀ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਉਕਤ ਗੈਂਗਸਟਰ ਮੋਹਾਲੀ ਆਰਪੀਜੀ ਹਮਲੇ ਵਿੱਚ ਵੀ ਸ਼ਾਮਿਲ ਸੀ।
ਹੋਰ ਪ੍ਰਾਪਤ ਜਾਣਕਾਰੀ ਅਨੁਸਾਰ ਜਮੁਈ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਅੰਤਰਰਾਸ਼ਟਰੀ ਗੈਂਗਸਟਰ ਗੈਂਗ ਦੇ ਸ਼ਾਰਪ ਸ਼ੂਟਰ ਕਰਨ ਮਾਨ ਅਤੇ ਅਰਜੁਨ ਮਾਨ ਜਮੁਈ ਵਿੱਚ ਲੁਕੇ ਹੋਏ ਹਨ। ਪੁਲਿਸ ਨੇ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ ਕੇਵਲ ਕਰਨ ਮਾਨ ਹੀ ਫੜਿਆ ਗਿਆ, ਜਿਸ ਨੂੰ ਹੁਣ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਵਿੱਚ ਪੁਲੀਸ ਦੀ ਗੱਡੀ ਵਿੱਚ ਬੰਬ ਰੱਖਣ ਦੇ ਮਾਮਲੇ ਵਿੱਚ ਕੁਝ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸੇ ਮਾਮਲੇ ਵਿੱਚ ਕਰਨ ਮਾਨ ਦਾ ਨਾਮ ਵੀ ਸਾਹਮਣੇ ਆਇਆ ਸੀ। ਗੈਂਗਸਟਰ ਕਰਨ ਮਾਨ ਨੂੰ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਮੁਲਜ਼ਮ ਨੂੰ ਸਖ਼ਤ ਸੁਰੱਖਿਆ ਵਿਚਕਾਰ ਪੰਜਾਬ ਲਿਆਂਦਾ ਜਾ ਰਿਹਾ ਹੈ।