ਅੱਤਵਾਦੀ ਹਮਲੇ ਵਿੱਚ ਕਾਬੁਲ ਦੇ ਗੁਰਦੁਆਰਾ ਕਰਤਾ-ਏ-ਪਰਵਾਨ ਦੀ ਇਮਾਰਤ ਨੂੰ ਭਾਰੀ ਨੁਕਸਾਨ
ਦੇਖੋ ਹਮਲੇ ਤੋਂ ਬਾਅਦ ਦੀ ਵੀਡੀਓ
ਚੰਡੀਗੜ੍ਹ,18 ਜੂਨ(ਵਿਸ਼ਵ ਵਾਰਤਾ)-ਇਸਲਾਮਿਕ ਸਟੇਟ ਦੇ ਅੱਤਵਾਦੀਆਂ ਵੱਲੋਂ ਅੱਜ ਕਾਬੁਲ ਦੇ ਕਰਤੇ ਪਰਵਾਨ ਗੁਰਦੁਆਰਾ ਸਾਹਿਬ ਤੇ ਹਮਲਾ ਕੀਤਾ ਗਿਆ। ਇਸ ਹਮਲੇ ਵਿੱਚ ਗੁਰਦੁਆਰਾ ਸਾਹਿਬ ਦੀ ਇਮਾਰਤ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਹੈ। ਹਮਲੇ ਵਿੱਚ ਇੱਕ ਗਾਰਡ ਦੀ ਮੌਤ ਹੋ ਗਈ ਜਦੋਂ ਕਿ ਕਈ ਜ਼ਖਮੀ ਹੋ ਗਏ।ਪੁਲਿਸ ਵੱਲੋਂ ਇਸ ਹਮਲੇ ਪਿੱਛੇ ਇਸਲਾਮਿਕ ਸਟੇਟ (ISIS-K) ਦੇ ਖੁਰਾਸਾਨ ਮਾਡਿਊਲ ਦਾ ਹੱਥ ਦੱਸਿਆ ਜਾਂਦਾ ਹੈ। ਹਾਲਾਂਕਿ ਅਜੇ ਤੱਕ ਕਿਸੇ ਨੇ ਵੀ ਇਸ ਦੀ ਜ਼ਿੰਮੇਦਾਰੀ ਨਹੀਂ ਲਈ ਹੈ।
ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਸ ਮਾਮਲੇ ਬਾਰੇ ਕਿਹਾ ਹੈ ਕਿ ਅਸੀਂ ਗੁਰਦੁਆਰਾ ਕਾਰਤੇ-ਪਰਵਾਨ ‘ਤੇ ਕਾਇਰਾਨਾ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ। ਜਦੋਂ ਤੋਂ ਸਾਨੂੰ ਹਮਲੇ ਦੀ ਖ਼ਬਰ ਮਿਲੀ ਹੈ, ਅਸੀਂ ਘਟਨਾਕ੍ਰਮ ‘ਤੇ ਨਜ਼ਰ ਰੱਖ ਰਹੇ ਹਾਂ। ਸਿੱਖ ਕੌਮ ਦੀ ਸੁਰੱਖਿਆ ਸਾਡੀ ਪਹਿਲ ਹੈ।