ਅੱਧੀ ਰਾਤ ਨੂੰ ਮੈਲਬੌਰਨ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
ਲੋਕਾਂ ‘ਚ ਫੈਲੀ ਦਹਿਸ਼ਤ
ਮੈਲਬੌਰਨ,28ਮਈ(ਗੁਰਪੁਨੀਤ ਸਿੱਧੂ) ਇਸ ਵੇਲੇ ਦੀ ਵੱਡੀ ਖ਼ਬਰ ਆਸਟ੍ਰੇਲੀਆ ਦੇ ਵੱਡੇ ਸ਼ਹਿਰ ਮੈਲਬੌਰਨ ਤੋਂ ਸਾਹਮਣੇ ਆਈ ਹੈ, ਜਿੱਥੇ 11:41 ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ਤੇ ਭੂਚਾਲ ਦੀ ਤੀਬਰਤਾ 3.8 ਦਰਜ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਭੂਚਾਲ ਦੇ ਝਟਕਿਆਂ ਨਾਲ ਘਰਾਂ ਦੀਆਂ ਖਿੜਕੀਆਂ ਤੇ ਦਰਵਾਜੇ ਤੱਕ ਹਿਲ ਗਏ ਤੇ ਲੋਕਾਂ ਵਿੱਚ ਭੂਚਾਲ ਨੂੰ ਲੈ ਕੇ ਦਹਿਸ਼ਤ ਦਾ ਮਾਹੌਲ ਹੈ। ਫਿਲਹਾਲ ਕਿਸੇ ਪ੍ਰਕਾਰ ਦੇ ਜਾਨੀ ਅਤੇ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।