ਆਂਗਣਵਾੜੀ ਵਰਕਰਾਂ ਨੇ ਸਿੱਖਿਆ ਮੰਤਰੀ ਦੇ ਘਰ ਅੱਗੇ ਵਰ੍ਹਦੇ ਮੀਂਹ ਵਿੱਚ ਵੀ ਦਿੱਤਾ ਧਰਨਾ
ਚੰਡੀਗੜ੍ਹ, 11ਸਤੰਬਰ(ਵਿਸ਼ਵ ਵਾਰਤਾ)- ਪੰਜਾਬ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਜਿਵੇਂ ਜਿਵੇਂ ਚੋਣਾਂ ਦਾ ਸਮਾਂ ਨਜ਼ਦੀਕ ਆਉਂਦਾ ਜਾ ਰਿਹਾ ਹੈ, ਪੰਜਾਬ ਦੀਆਂ ਮੁਲਾਜ਼ਮ ਜੱਥੇਬੰਦੀਆਂ ਸਰਕਾਰ ਕੋਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਹਰ ਰੋਜ਼ ਸੜਕਾਂ, ਮੰਤਰੀਆਂ ਦੀਆਂ ਕੋਠੀਆਂ ਜਾਂ ਫਿਰ ਉਹਨਾਂ ਦੇ ਦਫਤਰਾਂ ਅੱਗੇ ਧਰਨੇ ਪ੍ਰਦਰਸ਼ਨ ਕਰ ਰਹੀਆਂ ਹਨ। ਪੰਜਾਬ ਦੀ ਆਂਗਣਵਾੜੀ ਮੁਲਾਜ਼ਮ ਯੂਨੀਅਨ ਪਿਛਲੇ ਲਗਭਗ ਛੇ ਮਹੀਨੇ ਤੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਕੋਠੀ ਸੰਗਰੂਰ ਵਿਖੇ ਪੱਕਾ ਮੋਰਚਾ ਲਗਾ ਕੇ ਬੈਠੀ ਹੈ। ਹਰ ਰੋਜ਼ ਵੱਖ ਵੱਖ ਬਲਾਕਾਂ ਤੋਂ ਆਂਗਣਵਾੜੀ ਵਰਕਰ ਆ ਕੇ ਪ੍ਰਦਰਸ਼ਨ ਕਰਦੀਆਂ ਹਨ। ਅੱਜ ਦੇ ਧਰਨੇ ਵਿੱਚ ਬਲਾਕ ਜਗਰਾਵਾਂ ਦੇ ਦੋ ਸਰਕਲ ਰੂਮੀ ਤੇ ਚੋਕੀਮਾਨ ਸ਼ਾਮਿਲ ਹੋਏ। ਵਰਕਰਾਂ ਨੇ ਖਰਾਬ ਮੌਸਮ ਕਾਰਨ ਹੋ ਰਹੀ ਬਾਰਿਸ਼ ਵਿੱਚ ਸਿੱਖਿਆ ਮੰਤਰੀ ਦੇ ਘਰ ਅੱਗੇ ਧਰਨਾ ਜਾਰੀ ਰੱਖਿਆ।























