
ਚੰਡੀਗੜ, 16 ਮਈ – ਆਂਗਣਵਾੜੀ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਅੱਜ ਆਂਗਣਵਾੜੀ ਵਰਕਰਾਂ ਨੇ ਫਿਰੋਜ਼ਪੁਰ ਵਿਖੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ ਕੀਤਾ। ਵੱਡੀ ਗਿਣਤੀ ਵਿਚ ਇਕੱਠੀਆਂ ਹੋਈਆਂ ਆਂਗਣਵਾੜੀ ਵਰਕਰਾਂ ਨੇ ਖਾਲੀ ਭਾਂਡੇ ਖੜਕਾ ਕੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ।
ਇਸ ਤੋਂ ਇਲਾਵਾ ਅਰੁਨਾ ਚੌਧਰੀ ਦੀ ਰਿਹਾਇਸ਼ ਅੱਗੇ ਵੀ ਆਂਗਣਵਾੜੀ ਵਰਕਰਾਂ ਨੇ ਰੋਸ ਪ੍ਰਦਰਸ਼ਨ ਕੀਤਾ।






















