ਆਈਏਐਸ ਸੰਜੇ ਪੋਪਲੀ ਨੂੰ ਚੰਡੀਗੜ੍ਹ ਦੀ ਜਿਲ੍ਹਾ ਅਦਾਲਤ ਤੋਂ ਮਿਲੀ ਜ਼ਮਾਨਤ
ਚੰਡੀਗੜ੍ਹ 11 ਫਰਵਰੀ(ਵਿਸ਼ਵ ਵਾਰਤਾ ਬਿਓਰੋ)- ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਆਈਏਐਸ ਅਧਿਕਾਰੀ ਸੰਜੇ ਪੋਪਲੀ ਨੂੰ ਅੱਜ ਆਰਮਜ਼ ਐਕਟ ਦੇ ਮਾਮਲੇ ਵਿੱਚ ਚੰਡੀਗੜ੍ਹ ਦੀ ਜਿਲ੍ਹਾ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਪੋਪਲੀ ਨੂੰ ਪਿਛਲੇ ਸਾਲ 20 ਜੂਨ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਸ ਦੌਰਾਨ ਉਹਨਾਂ ਦੇ ਘਰ ਵਿੱਚ ਤਲਾਸ਼ੀ ਦੌਰਾਨ ਕਾਰਤੂਸ ਮਿਲੇ ਸਨ। ਜਿਸ ਮਾਮਲੇ ਵਿੱਚ ਅਦਾਲਤ ਨੇ ਅੱਜ ਪੋਪਲੀ ਨੂੰ ਜ਼ਮਾਨਤ ਦੇ ਦਿੱਤੀ ਹੈ।
ਇਸ ਦੇ ਨਾਲ ਹੀ ਦੱਸ ਦਈਏ ਕਿ ਭ੍ਰਿਸ਼ਟਾਚਾਰ ਮਾਮਲੇ ਵਿੱਚ ਪਹਿਲਾਂ ਮੁਹਾਲੀ ਕੋਰਟ ਅਤੇ ਬਾਅਦ ਵਿੱਚ ਹਾਈਕੋਰਟ ਨੇਉਹਨਾਂ ਨੂੁੰ ਜ਼ਮਾਨਤ ਦੇਣ ਤੋਂ ਮਨ੍ਹਾ ਕਰ ਦਿੱਤਾ ਸੀ।
ਜਿਕਰਯੋਗ ਹੈ ਕਿ 2008 ਬੈਚ ਦੇ ਆਈ.ਏ.ਐਸ. ਸੰਜੇ ਪੋਪਲੀ ਨੂੰ ਟੈਂਡਰਾਂ ਦੀ ਅਲਾਟਮੈਂਟ ਨਾਲ ਸਬੰਧਤ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ ਜਦੋਂ ਉਹ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਵਜੋਂ ਤਾਇਨਾਤ ਸਨ।
ਪਟੀਸ਼ਨ ਵਿੱਚ, ਉਸਨੇ ਦਲੀਲ ਦਿੱਤੀ ਸੀ ਕਿ ਵਿਜੀਲੈਂਸ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 17 ਏ ਦੇ ਤਹਿਤ ਕੇਂਦਰ ਸਰਕਾਰ ਤੋਂ ਲਾਜ਼ਮੀ ਪ੍ਰਵਾਨਗੀ ਲਏ ਬਿਨਾਂ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਗ੍ਰਿਫਤਾਰ ਕਰਨ ਦਾ ਕੋਈ ਅਧਿਕਾਰ ਨਹੀਂ ਹੈ।
ਵਿਜੀਲੈਂਸ ਬਿਊਰੋ ਨੇ ਇਕ ਠੇਕੇਦਾਰ ਸੰਜੇ ਕੁਮਾਰ ਦੇ ਬਿਆਨ ਅਤੇ ਬੋਰਡ ਦੇ ਸਹਾਇਕ ਸਕੱਤਰ ਸੰਦੀਪ ਵਤਸ ਦੇ ਬਿਆਨ ਤੋਂ ਇਲਾਵਾ ਉਸ ਵੱਲੋਂ ਪੇਸ਼ ਕੀਤੇ ਵੀਡੀਓ ਸਬੂਤ ਦੇ ਆਧਾਰ ‘ਤੇ ਉਸ ‘ਤੇ ਮਾਮਲਾ ਦਰਜ ਕੀਤਾ ਹੈ। ਪੋਪਲੀ ‘ਤੇ ਟੈਂਡਰ ਅਲਾਟ ਕਰਨ ਲਈ 1% ਦੀ ਦਰ ‘ਤੇ ਰਿਸ਼ਵਤ ਮੰਗਣ ਅਤੇ 3.5 ਲੱਖ ਰੁਪਏ ਲੈਣ ਦਾ ਦੋਸ਼ ਸੀ।