ਆਈਜੀ ਨੌਨਿਹਾਲ ਸਿੰਘ ਦੀ ਅਗਵਾਈ ਵਿੱਚ ਐਸਆਈਟੀ ਪਹੁੰਚੇਗੀ ਬਹਿਬਲ ਕਲਾਂ ਇਨਸਾਫ ਮੋਰਚੇ ਦੇ ਵਿੱਚ
ਚੰਡੀਗੜ੍ਹ 24 ਨਵੰਬਰ(ਵਿਸ਼ਵ ਵਾਰਤਾ) – ਇਸ ਸਮੇਂ ਦੀ ਵੱਡੀ ਅੱਪਡੇਟ ਇਹ ਸਾਹਮਣੇ ਆਈ ਹੈ ਕਿ ਅੱਜ ਆਈਜੀ ਨੌਨਿਹਾਲ ਸਿੰਘ ਦੀ ਅਗਵਾਈ ਵਿੱਚ ਬਣੀ ਐਸਆਈਟੀ (ਵਿਸ਼ੇਸ਼ ਜਾਂਚ ਟੀਮ) ਬਹਿਬਲ ਕਲਾਂ ਇਨਸਾਫ ਮੋਰਚੇ ਵਿੱਚ ਪਹੁੰਚੇਗੀ। ਉੱਥੇ ਆਈਜੀ ਨੌਨਿਹਾਲ ਸਿੰਘ ਇਨਸਾਫ ਮੋਰਚੇ ਵਿੱਚ ਧਰਨੇ ਤੇ ਬੈਠੇ ਪੀੜਤ ਪਰਿਵਾਰਾਂ ਨਾਲ ਗੱਲਬਾਤ ਕਰਨਗੇ ਅਤੇ ਉਹਨਾਂ ਨੂੰ ਐਸਆਈਟੀ ਵੱਲੋਂ ਕੀਤੀ ਗਈ ਹੁਣ ਤੱਕ ਦੀ ਕਾਰਵਾਈ ਬਾਰੇ ਜਾਣਕਾਰੀ ਦੇਣਗੇ। ਦੱਸ ਦਈਏ ਕਿ ਪਿਛਲੇ 11 ਮਹੀਨੇ ਤੋਂ ਸੁਖਰਾਜ ਸਿੰਘ ਦੀ ਅਗਵਾਈ ਵਿੱਚ ਬੇਅਦਬੀ ਦੇ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਸਜਾ ਦਿਵਾਉਣ ਲਈ ਅਤੇ ਗੋਲੀਕਾਂਡ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਦੀ ਮੰਗ ਲੈ ਕੇ ਮੋਰਚਾ ਲਗਾਇਆ ਹੋਇਆ ਹੈ।