ਆਈਪੀਐਲ ‘ਚ ਅੱਜ ਰਾਜਸਥਾਨ ਰਾਇਲਜ਼ ਦਾ ਸਾਹਮਣਾ ਗੁਜਰਾਤ ਟਾਈਟਨਸ ਨਾਲ
ਚੰਡੀਗੜ੍ਹ, 10ਅਪ੍ਰੈਲ(ਵਿਸ਼ਵ ਵਾਰਤਾ) ਇੰਡੀਅਨ ਪ੍ਰੀਮੀਅਰ ਲੀਗ 2024 ਦਾ 24ਵਾਂ ਮੈਚ ਅੱਜ ਰਾਜਸਥਾਨ ਰਾਇਲਜ਼ ਅਤੇ ਗੁਜਰਾਤ ਟਾਈਟਨਸ ਵਿਚਾਲੇ ਖੇਡਿਆ ਜਾਵੇਗਾ। ਮੈਚ ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ‘ਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਟਾਸ ਸ਼ਾਮ 7 ਵਜੇ ਹੋਵੇਗਾ। ਰਾਜਸਥਾਨ ਨੇ ਮੌਜੂਦਾ17ਵੇਂ ਸੀਜ਼ਨ ਵਿੱਚ ਹੁਣ ਤੱਕ 4 ਮੈਚ ਖੇਡੇ ਹਨ ਅਤੇ ਸਾਰੇ ਜਿੱਤੇ ਹਨ। ਟੀਮ ਅੰਕ ਸੂਚੀ ‘ਚ ਸਿਖਰ ‘ਤੇ ਹੈ। ਦੂਜੇ ਪਾਸੇ ਗੁਜਰਾਤ 5 ਵਿੱਚੋਂ 2 ਜਿੱਤਾਂ ਅਤੇ 3 ਹਾਰਾਂ ਨਾਲ 7ਵੇਂ ਨੰਬਰ ‘ਤੇ ਹੈ।